ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਬਣੇਗਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਸਬ ਡਿਵੀਜ਼ਨ ਦਫ਼ਤਰ
ਮੰਤਰੀ ਮੰਡਲ ਵੱਲੋਂ ਮਿਲੀ ਮੰਨਜ਼ੂਰੀ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਪੰਜਾਬ ਕੈਬਨਿਟ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵਿਭਾਗ ਦੇ ਤਕਨੀਕੀ ਵਿੰਗ ਦਾ ਨਵਾਂ ਸਬ-ਡਿਵੀਜ਼ਨ ਦਫ਼ਤਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਇਕ ਸਬ-ਡਿਵੀਜ਼ਨਲ ਅਫ਼ਸਰ, ਦੋ ਜੂਨੀਅਰ ਇੰਜਨੀਅਰ, ਇਕ ਜੂਨੀਅਰ ਡਰਾਫਟਸਮੈਨ ਅਤੇ ਇਕ ਸੇਵਾਦਾਰ ਸਣੇ ਕੁੱਲ ਛੇ ਆਸਾਮੀਆਂ ਸਿਰਜੀਆਂ ਗਈਆਂ ਹਨ।