ਸਿਆਸੀ ਪਾਰਟੀਆਂ ਵੀ ਦੇ ਰਹੀਆਂ ਹਨ ‘ਕਾਲੇ ਦਿਵਸ ’ ਨੂੰ ਸਮਰਥਨ
ਕਾਲੇ ਦਿਵਸ ਤੇ ਬਾਦਲਾਂ ਦੀ ਰਿਹਾਇਸ਼ ਤੇ ਵੀ ਲਹਿਰਾਇਆ ਕਾਲਾ ਝੰਡਾ
ਸ਼੍ਰੀ ਮੁਕਸਤਰ ਸਾਹਿਬ, 26ਮਈ(ਵਿਸ਼ਵ ਵਾਰਤਾ)- ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਦੇ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਜਿਸ ਨੂੰ ਮੁੱਖ ਰੱਖਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇ ਦਿਨ ਨੂੰ ਕਾਲੇ ਦਿਵਸ ਵੱਜੋਂ ਮਨਾਏ ਜਾਣ ਲਈ ਕਿਹਾ ਗਿਆ ਸੀ। ਜਿਸ ਦੀ ਅਪੀਲ ਹਰ ਵਰਗ ਦੇ ਲੋਕਾਂ, ਸਿਆਸੀ ਪਾਰਟੀਆਂ ਤੋਂ ਲੈ ਕੇ ਆਮ ਜਨਤਾ ਤੱਕ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਗਈ ਸੀ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਅੱਜ ਕਾਲਾ ਦਿਵਸ ਮਨਾਉਂਦੀਆਂ ਨਜ਼ਰ ਆ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ। ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ।
ਦੱਸ ਦੱਇਏ ਕਿ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਜੱਦੀ ਘਰ ਝੰਡਾ ਲਹਿਰਾ ਕੇ ਕਿਸਾਨਾਂ ਦਾ ਸਮਰਥਨ ਕੀਤਾ ਗਿਆ।