ਸਿਕੰਦਰ ਸਿੰਘ ਮਲੂਕਾ ਨੂੰ ਮਨਾਉਣ ਉਹਨਾਂ ਦੇ ਘਰ ਪਹੁੰਚੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ
ਦੇਖੋ,ਹੁਣ ਕਿੱਥੋਂ ਚੋਣਾਂ ਲੜਨਗੇ ਸਿਕੰਦਰ ਸਿੰਘ ਮਲੂਕਾ
ਚੰਡੀਗੜ੍ਹ,4 ਸਤੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁ੍ਖਬੀਰ ਸਿੰਘ ਬਾਦਲ ਨੇ ਅੱਜ ਰਾਮਪੂਰਾ ਫੂਲ ਹਲਕੇ ਤੋਂ ਚੋਣ ਨਾ ਲੜਨ ਦਾ ਐਲਾਨ ਕਰ ਚੁੱਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਘਰ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਫੇਸਬੁੱਕ ਤੇ ਪੋਸਟ ਪਾ ਕੇ ਇਸ ਗੱਲ ਦੀ ਸੂਚਨਾ ਦਿੱਤੀ। ਦੱਸ ਦਈਏ ਕਿ ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਨਾ ਲੜਨ ਦੀ ਇੱਛਾ ਪ੍ਰਗਟਾਉਂਦਿਆਂ ,ਇੱਥੋਂ ਆਪਣੇ ਪੁੱਤਰ ਗੁਰਪ੍ਰੀਤ ਮਲੂਕਾ ਨੂੰ ਟਿਕਟ ਦੇਣ ਅਤੇ ਖੁਦ ਮੌੜ ਮੰਡੀ ਹਲਕੇ ਤੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ ਸੀ। ਅੱਜ ਸੁਖਬੀਰ ਬਾਦਲ ਨੇ ਕਿਹਾ ਕਿ ਮਲੂਕਾ ਹੁਣ ਰਾਮਪੁਰਾ ਫੂਲ ਤੋਂ ਹੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜਨਗੇ ਅਤੇ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮਲੂਕਾ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਵੀ ਨਿਯੁਕਤ ਕੀਤਾ ਹੈ।