ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਝਟਕਾ
ਸਿਟਿੰਗ ਜੱਜ ਨਹੀਂ ਕਰੇਗਾ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ!
ਚੰਡੀਗੜ੍ਹ੍ਹ,4 ਜੂਨ(ਵਿਸ਼ਵ ਵਾਰਤਾ)-ਇਸ ਸਮੇਂ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਮੰਗ ਉੱਤੇ ਪੰਜਾਬ ਸਰਕਾਰ ਵੱਲੋਂ ਸਿੱਧੂ ਕਤਲਕਾਂਡ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਲਈ ਜੋ ਪੱਤਰ ਹਾਈਕੋਰਟ ਦੇ ਚੀਫ ਜਸਟਿਸ ਨੂੰ ਲਿਖਿਆ ਗਿਆ ਸੀ ਉਸਨੂੰ ਹਾਈਕੋਰਟ ਵੱਲੋਂ ਠੁਕਰਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਪੱਤਰ ਵਿੱਚ ਕੁੱਝ ਤਕਨੀਕੀ ਚੀਜਾਂ ਦਾ ਹਵਾਲਾ ਦਿੱਤਾ ਗਿਆ ਹੈ ਅਤੇ ਇੱਕ ਚਿੱਠੀ ਪੰਜਾਬ ਸਰਕਾਰ ਨੂੰ ਵਾਪਸ ਭੇਜੀ ਗਈ ਹੈ। ਇਸ ਮਾਮਲੇ ਵਿੱਚ ਹੋਰ ਜਾਣਕਾਰੀ ਮਿਲਣੀ ਅਜੇ ਬਾਕੀ ਹੈ।