ਸਿਟੀ ਬਿਊਟੀਫੁੱਲ ਚੰਡੀਗੜ੍ਹ ਦੇ ਡੰਪਿੰਗ ਗਰਾਊਂਡ ‘ਚ ਭਿਆਨਕ ਲੱਗੀ ਭਿਆਨਕ ਅੱਗ
ਸਵੇਰ ਤੋਂ ਨਹੀਂ ਪਾਇਆ ਜਾ ਸਕਿਆ ਅੱਗ ਤੇ ਕਾਬੂ
ਚੰਡੀਗੜ੍ਹ, 6 ਅਪ੍ਰੈਲ (ਵਿਸ਼ਵ ਵਾਰਤਾ) : ਸਿਟੀ ਬਿਊਟੀਫੁੱਲ ਦੇ ਡੱਡੂ ਮਾਜਰਾ ਸਥਿਤ ਡੰਪਿੰਗ ਗਰਾਊਂਡ ਵਿੱਚ ਅੱਜ ਸਵੇਰੇ 5 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ ਜੋ ਕਿ ਅਜੇ ਤੱਕ ਜਾਰੀ ਹੈ। ਅੱਗ ਲੱਗਣ ਕਾਰਨ ਆਸਪਾਸ ਦੇ ਇਲਾਕਿਆਂ ਵਿੱਚ ਵੀ ਧੂੰਆਂ ਫੈਲ ਗਿਆ ਹੈ ਜਿਸ ਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿੱਚ ਅਤੇ ਸੜਕ ਤੇ ਆਉਂਦੇ ਜਾਂਦੇ ਵਾਹਨਾਂ ਨੂੰ ਦੇਖਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ ਪਰ ਅਜੇ ਤੱਕ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ।
#chandigarh #fire pic.twitter.com/O3SgQLpe0A
— wishav warta (@wishavwarta) April 6, 2022























