ਸਿਧਾਰਥ ਚਟੋਪਾਧਿਆਏ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਵਜੋਂ ਸੰਭਾਲਿਆ ਚਾਰਜ
ਚੰਡੀਗੜ੍ਹ,17 ਦਸੰਬਰ(ਵਿਸ਼ਵ ਵਾਰਤਾ)-1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਪੁਲਿਸ ਫੋਰਸ ਦੇ ਮੁਖੀ) ਦਾ ਵਾਧੂ ਚਾਰਜ ਸੰਭਾਲ ਲਿਆ ਹੈ।
ਰਾਜ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਿਧਾਰਥ ਚਟੋਪਾਧਿਆਏ, ਆਈ.ਪੀ.ਐਸ. ਵੀ ਡੀ.ਜੀ.ਪੀ., ਪੀ.ਐਸ.ਪੀ.ਸੀ.ਐਲ., ਪਟਿਆਲਾ ਦਾ ਚਾਰਜ ਸੰਭਾਲਦੇ ਰਹਿਣਗੇ ਅਤੇ ਇਸ ਤੋਂ ਇਲਾਵਾ ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ ਵਜੋਂ ਵਾਧੂ ਚਾਰਜ ਸੰਭਾਲਣਗੇ।
ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।