ਸਿਮਰਜੀਤ ਬੈਂਸ ਖਿਲਾਫ ਫਿਰ ਤੋਂ ਗ੍ਰਿਫਤਾਰੀ ਵਾਰੰਟ ਜਾਰੀ
ਪੜ੍ਹੋ ਪੂਰਾ ਮਾਮਲਾ
ਚੰਡੀਗੜ੍ਹ,2 ਦਸੰਬਰ(ਵਿਸ਼ਵ ਵਾਰਤਾ)- ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ 10 ਦਸੰਬਰ ਤੱਕ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।
ਅਦਾਲਤ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਵਾਰੰਟ ਬਾਰੇ ਜਾਣਕਾਰੀ ਦਿੰਦਿਆਂ ਪੁਲੀਸ ਨੇ ਕਿਹਾ ਸੀ ਕਿ ਜਦੋਂ ਮੁਲਜ਼ਮ ਗ੍ਰਿਫ਼ਤਾਰੀ ਲਈ ਘਰ ਗਏ ਤਾਂ ਉਹ ਘਰ ਨਹੀਂ ਮਿਲੇ, ਜਿਸ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ।