ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ,ਅੰਤਰਿਮ ਸੁਰੱਖਿਆ ਦੀ ਮਿਆਦ ਵਿੱਚ ਕੀਤਾ ਵਾਧਾ
ਚੰਡੀਗੜ੍ਹ,1 ਫਰਵਰੀ(ਵਿਸ਼ਵ ਵਾਰਤਾ) – ਸੁਪਰੀਮ ਕੋਰਟ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਿੱਤੀ ਗਈ ਅੰਤਰਿਮ ਸੁਰੱਖਿਆ ਦੀ ਮਿਆਦ ਵਿੱਚ 2 ਦਿਨਾਂ ਲਈ ਵਾਧਾ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਮੈਂਬਰ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਅਤੇ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਦੇ ਦੋਸ਼ਾਂ ਦੇ ਤਹਿਤ ਦਾਇਰ ਮਾਮਲਿਆਂ ਵਿੱਚ ਅੰਤਰਿਮ ਸੁਰੱਖਿਆ ਮਿਲੀ ਹੋਈ ਸੀ।
ਦੱਸ ਦਈਏ ਕਿ ਵਿਧਾਇਕ ਵੱਲੋਂ ਇਹਨਾਂ ਦੋਸ਼ਾਂ ਨੂੰ ਰੱਦ ਕਰਨ ਦੀ ਪਟੀਸ਼ਨ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।