ਸਿਮਰਨਜੀਤ ਮਾਨ ਨੇ ਵੋਟਰਾਂ ਦਾ ਕੀਤਾ ਧੰਨਵਾਦ ਕਿਹਾ, ‘ਧੰਨਵਾਦ ਸੰਗਰੂਰ ਵਾਲਿਓ….’
ਚੰਡੀਗੜ੍ਹ, 26 ਜੂਨ(ਵਿਸ਼ਵ ਵਾਰਤਾ)-ਸੰਗਰੂਰ ਲੋਕ ਸਭਾ ਦੀ ਹੋਈ ਜਿਮਨੀ ਚੋਣ ਦੇ ਨਤੀਜੇ ਦਾ ਐਲਾਨ ਹਾਲੇ ਬਾਕੀ ਹੈ। ਇਨ੍ਹਾਂ ਚੋਣਾਂ ਵਿੱਚ ਅੰਮ੍ਰਿਤਸਰ ਅਕਾਲੀ ਦਲ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਜਿੱਤ ਦੇ ਨੇੜੇ ਹਨ। ਇਸ ਦੇ ਚਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਸਿਮਰਨਜੀਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਧੰਨਵਾਦ ਸੰਗਰੂਰ ਵਾਲਿਓ…’
























