ਸਿਮਰਨਜੀਤ ਸਿੰਘ ਮਾਨ ਅੱਜ ਚੁੱਕਣਗੇ ਐਮਪੀ ਵਜੋਂ ਸਹੁੰ
ਚੰਡੀਗੜ੍ਹ,18 ਜੁਲਾਈ(ਵਿਸ਼ਵ ਵਾਰਤਾ)-ਸੰਗਰੂਰ ਤੋਂ ਨਵੇਂ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ ) ਪਾਰਟੀ ਦੇ ਸੰਸਦ ਮੈਂਬਰ ਸਿਮਰਨਜੀਤ ਮਾਨ ਅੱਜ ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਐਮਪੀ ਵਜੋਂ ਸਹੁੰ ਚੁੱਕਣਗੇ। ਇਸ ਦੌਰਾਨ ਉਹ ਆਪਣੇ ਨਾਲ ਕਿਰਪਾਨ ਵੀ ਲੈ ਕੇ ਜਾਣਗੇ। ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ 1999 ਵਿੱਚ ਜਦੋਂ ਉਨ੍ਹਾਂ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਤਾਂ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ ਸੀ ਅਤੇ ਸਹੁੰ ਨਹੀਂ ਚੁੱਕੀ ਸੀ।
ਇਸ ਵਾਰ ਵੀ ਸਿਮਰਨਜੀਤ ਮਾਨ ਬਾਰੇ ਚਰਚਾ ਸੀ ਕਿ ਜੇਕਰ ਉਨ੍ਹਾਂ ਨੂੰ ਵੱਡੀ ਕਿਰਪਾਨ ਨਾ ਚੁੱਕਣ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਮਾਨ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿਚ ਭੰਬਲਭੂਸਾ ਪੈਦਾ ਹੋ ਰਿਹਾ ਹੈ। ਉਹ ਸੰਸਦ ‘ਚ ਜਾ ਕੇ ਅਸਲ ਮੁੱਦਿਆਂ ਨੂੰ ਲੈ ਕੇ ਸਰਕਾਰ ਦਾ ਸਾਹਮਣਾ ਕਰਨਗੇ।ਇੱਥੇ ਇਹ ਵੀ ਜਿਕਰਯੋਗ ਹੈ ਕਿ ਪਿਛਲੇ ਦਿਨੀਂ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨੂੰ ਲੈ ਕੇ ਉਹ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਏ ਹਨ।
https://twitter.com/SimranjitSADA/status/1547901801516584961?s=20&t=Z7EvYQptajH5m8Kl7gSM6w