• Latest
  • Trending
ਸਿਰਫ ਆਲੋਚਨਾ ਕਰਨ ਲਈ ਹੀ ਆਲੋਚਨਾ ਨਾ ਕਰੋ-ਮੁੱਖ ਮੰਤਰੀ ਵੱਲੋਂ ਵਿਰੋਧੀ ਧਿਰ ਨੂੰ ਅਪੀਲ

ਸਿਰਫ ਆਲੋਚਨਾ ਕਰਨ ਲਈ ਹੀ ਆਲੋਚਨਾ ਨਾ ਕਰੋ-ਮੁੱਖ ਮੰਤਰੀ ਵੱਲੋਂ ਵਿਰੋਧੀ ਧਿਰ ਨੂੰ ਅਪੀਲ

9 years ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

29 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

1 hour ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਰਫ ਆਲੋਚਨਾ ਕਰਨ ਲਈ ਹੀ ਆਲੋਚਨਾ ਨਾ ਕਰੋ-ਮੁੱਖ ਮੰਤਰੀ ਵੱਲੋਂ ਵਿਰੋਧੀ ਧਿਰ ਨੂੰ ਅਪੀਲ

November 20, 2017
in ਪੰਜਾਬ
ਸਿਰਫ ਆਲੋਚਨਾ ਕਰਨ ਲਈ ਹੀ ਆਲੋਚਨਾ ਨਾ ਕਰੋ-ਮੁੱਖ ਮੰਤਰੀ ਵੱਲੋਂ ਵਿਰੋਧੀ ਧਿਰ ਨੂੰ ਅਪੀਲ

ਚੰਡੀਗੜ, 20 ਨਵੰਬਰ (ਵਿਸ਼ਵ ਵਾਰਤਾ )  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਨਾਂ ਦੀ ਸਰਕਾਰ ਭਾਵੇਂ ਸਿਹਤਮੰਦ ਆਲੋਚਨਾ ਦਾ ਖਿੜੇ ਮੱਥੇ ਸੁਆਗਤ ਕਰਦੀ ਹੈ ਪਰ ਇਸ ਦੇ ਨਾਲ ਵਿਰੋਧੀ ਧਿਰ ਨੂੰ ਵੀ ਸਿਰਫ ਆਲੋਚਨਾ ਕਰਨ ਦੀ ਖਾਤਰ ਹੀ ਸਰਕਾਰ ਦੀ ਆਲੋਚਨਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ 15ਵੀਂ ਵਿਧਾਨ ਸਭਾ ਦੇ ਸਮੂਹ ਵਿਧਾਇਕਾਂ ਨੂੰ ਪਵਿੱਤਰ ਸਦਨ ਦੇ ਵਿਧਾਨਕ ਕੰਮਕਾਜ ਦੇ ਬੁਨਿਆਦੀ ਸਦਾਚਾਰ ਤੇ ਸ਼ਿਸ਼ਟਾਚਾਰ ਨੂੰ ਅਪਨਾਉਣਾ ਚਾਹੀਦਾ ਹੈ।

            ਅੱਜ ਇੱਥੇ ਪੰਜਾਬ ਵਿਧਾਨ ਸਭਾ ਵੱਲੋਂ ਮਹਾਤਮਾ ਗਾਂਧੀ ਲੋਕ ਪ੍ਰਸ਼ਾਸਨ ਸੰਸਥਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਦਿਨ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵਡੇਰੇ ਜਨਤਕ ਹਿੱਤ ਵਿੱਚ ਉਸਾਰੂ ਅਤੇ ਸਾਕਾਰਤਮਕ ਭੂਮਿਕਾ ਅਦਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਉਸਾਰੂ ਅਲੋਚਨਾ ਲੋਕ ਪੱਖੀ ਉਪਰਾਲਿਆਂ ਨੂੰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸਾਰਥਕ ਨਤੀਜੇ ਕੱਢਣ ਵਿੱਚ ਸਹਾਈ ਸਿੱਧ ਹੋਵੇਗੀ।

            ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਮੈਂਬਰਾਂ ਨੂੰ ਸਦਨ ਵਿੱਚ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨ ਮੌਕੇ ਤੈਅ ਵਿਧਾਨਕ ਪ੍ਰਿਆਵਾਂ, ਸ਼ਿਸ਼ਟਾਚਾਰ, ਰਵਾਇਤਾਂ, ਕਦਰਾਂ-ਕੀਮਤਾਂ ਅਤੇ ਮਰਿਆਦਾ ਦਾ ਪੱਲਾ ਨਹੀਂ ਛੱਡਾ ਚਾਹੀਦਾ। ਉਨਾਂ ਨੇ ਵਿਧਾਇਕਾਂ ਨੂੰ ਪਵਿੱਤਰ ਸਦਨ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਣ ਦਾ ਵੀ ਸੱਦਾ ਦਿੱਤਾ ਹੈ।

            ਸੂਬੇ ਦੀ ਭਲਾਈ ਲਈ ਸਾਰੇ ਭਾਈਵਾਲਾਂ ਦੇ ਸਹਿਯੋਗ ਨਾਲ ਅੱਗੇ ਵਧਣ ’ਤੇ ਜ਼ੋਰ ਦਿੰਦਿਆਂ  ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਸੱਤਾਧਾਰੀ ਧਿਰ ਦੇ ਮੈਂਬਰਾਂ ਦੇ ਨਾਲ-ਨਾਲ ਵਿਰੋਧੀ ਧਿਰ ਵੀ ਇਸ ਮੌਕੇ ਦਾ ਪੂਰਾ ਫਾਇਦਾ ਉਠਾਏਗੀ।

            ਮੁੱਖ ਮੰਤਰੀ ਨੇ ਕਿਹਾ ਕਿ ਇਸ ਦੋ ਰੋਜ਼ਾ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਦੀ ਵਡਮੁੱਲੇ ਵਿਚਾਰਾਂ ਨਾਲ ਸਦਨ ਵਿੱਚ ਚਲਦੀ ਕਾਰਵਾਈ ਦੇ ਨਿਯਮ ਤੇ ਆਚਾਰ-ਵਿਹਾਰ ਬਾਰੇ ਵਿਸ਼ੇਸ਼ ਤੌਰ ’ਤੇ ਪਹਿਲੀ ਦਫ਼ਾ ਵਿਧਾਇਕ ਚੁਣੇ ਜਾਣ ਵਾਲਿਆਂ ਨੂੰ ਜਾਣਕਾਰੀ ਹਾਸਲ ਹੋਵੇਗੀ। ਉਨਾਂ ਕਿਹਾ ਕਿ ਵਿਧਾਇਕਾਂ ਨੂੰ ਢੁਕਵੀਂ ਵਿਧਾਨਕ ਪ੍ਰਿਆ ਅਤੇ ਸਦਨ ਵਿੱਚ ਆਪੋ-ਆਪਣੇ ਹਲਕਿਆਂ ਵਿੱਚ ਸਬੰਧਤ ਮੁੱਦਿਆਂ ਨੂੰ ਸਹੀ ਢੰਗ ਨਾਲ ਉਠਾਉਣ ਬਾਰੇ ਜਾਣਕਾਰੀ ਮੁਹੱਈਆ ਹੋਵੇਗੀ।

            ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਦਨ ਦੇ ਮੈਂਬਰਾਂ ਨੂੰ ਅਨੁਸ਼ਾਨਬੱਧ ਹੋਣ ਅਤੇ ਲੋਕਾਂ ਦੇ ਹਿੱਤ ਵਿੱਚ ਸਮੇਂ ਦੀ ਢੁਕਵੀਂ ਵਰਤੋਂ ਕਿਸ ਤਰਾਂ ਕੀਤੇ ਜਾਣ ਬਾਰੇ ਜਾਣੂੰ ਹੋਣ ਲਈ ਲਾਭਦਾਇਕ ਸਿੱਧ ਹੋਵੇਗਾ। ਉਨਾਂ ਕਿਹਾ ਕਿ ਇਹ ਕਦਮ ਵਿਧਾਇਕਾਂ ਨੂੰ ਪ੍ਰਸ਼ਨ ਕਾਲ, ਸਿਫਰ ਕਾਲ ਦੌਰਾਨ ਆਪਣੇ ਅਧਿਕਾਰਾਂ ਬਾਰੇ ਜਾਣੰੂ ਕਰਵਾਉਣ ਦੇ ਨਾਲ-ਨਾਲ ਆਮ ਵਿਧਾਨਕ ਕੰਮਕਾਜ ਬਾਰੇ ਵੀ ਜਾਗਰੂਕ ਕਰੇਗਾ।

            ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਅਤੇ ਪੰਜਾਬ ਦੇ ਸੰਦਰਭ ਵਿੱਚ ਜਨਤਕ ਮਸਲੇ ਉਠਾਉਣ ਮੌਕੇ ਕਦਰਾਂ-ਕੀਮਤਾਂ ’ਤੇ ਅਧਾਰਿਤ ਨੈਤਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ। ਉਨਾਂ ਨੇ ਮੈਂਬਰਾਂ ਨੂੰ ਜਨਤਕ ਹਿੱਤ ਵਿੱਚ ਅਹਿਮ ਮੁੱਦਿਆਂ ਨੂੰ ਉਠਾਉਣ ਮੌਕੇ ਵਿਧਾਨਕ ਕਾਰਵਾਈ ਸਬੰਧੀ ਪਕੜ ਬਣਾਉਣ, ਵਿਧਾਨਕ ਪ੍ਰਿਆ ਦੇ ਮੁਢਲੇ ਸਦਾਚਾਰ ਤੇ ਸ਼ਿਸ਼ਟਾਚਾਰ, ਸਦਨ ਦੀਆਂ ਰਵਾਇਤਾਂ ਤੇ ਮਰਿਆਦਾਵਾਂ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

            ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਇਸ ਸਿਖਲਾਈ ਪ੍ਰੋਗਰਾਮ ਵਿੱਚ ਵਧ-ਚੜ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਆਖਿਆ ਕਿ ਵਿਧਾਨ ਸਭਾ ਦੇ ਕੰਮਕਾਜ ਨਾਲ ਜੁੜੇ ਹਰ ਮਸਲੇ ਬਾਰੇ ਪੁਖਤਾ ਜਾਣਕਾਰੀ ਲੈਣ ਲਈ ਆਪਣੀ ਤਸੱਲੀ ਹੋਣ ਤੱਕ ਮਾਹਿਰਾਂ ਤੋਂ ਵੱਧ ਤੋਂ ਵੱਧ ਸਵਾਲ ਪੁੱਛੇ ਜਾਣ। ਮੁੱਖ ਮੰਤਰੀ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਸਦਨ ਦੇ ਨਿਗਰਾਨ ਹੋਣ ਦੇ ਨਾਤੇ ਵਿਧਾਇਕਾਂ ਦੇ ਸਲਾਹ ਮਸ਼ਵਰੇ ਨਾਲ ਸੈਸ਼ਨ ਦਾ ਏਜੰਡਾ ਉਲੀਕਣ ਤਾਂ ਕਿ ਵਡੇਰੇ ਜਨਤਕ ਹਿੱਤ ਵਿੱਚ ਵਿਧਾਨਕ ਕੰਮਕਾਜ ਨੂੰ ਹੋਰ ਅਰਥਪੂਰਨ ਬਣਾਇਆ ਜਾ ਸਕੇ।

            ਸੰਸਦ ਮੈਂਬਰ ਵਜੋਂ ਆਪਣੇ ਤਜਰਬੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਕਸਰ ਸੰਸਦ ਮੈਂਬਰਾਂ ਲਈ ਨਿਰੰਤਰ ਸਿਖਲਾਈ ਪ੍ਰੋਗਰਾਮ ਕਰਵਾਉਂਦੇ ਸਨ ਅਤੇ ਉਨਾਂ ਨੂੰ ਯਾਦ ਹੈ ਕਿ ਸੂਰਜਕੁੰਡ ਵਿੱਚ ਹੋਏ ਅਜਿਹੇ ਇਕ ਸੈਸ਼ਨ ਵਿੱਚ ਉਨਾਂ (ਕੈਪਟਨ ਅਮਰਿੰਦਰ ਸਿੰਘ) ਨੇ ਵੀ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਇਸ ਤਜਰਬੇ ਤੋਂ ਉਨਾਂ ਨੂੰ ਬਹੁਤ ਫਾਇਦਾ ਹੋਇਆ।

            ਇਸ ਤੋਂ ਪਹਿਲਾਂ ਮੁੱਖ ਮੰਤਰੀ ਤੇ ਸਦਨ ਦੇ ਨੇਤਾ ਅਤੇ ਸਮੂਹ ਵਿਧਾਇਕਾਂ ਦਾ ਰਸਮੀ ਸਵਾਗਤ ਕਰਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਉਪਰਾਲਾ ਵਿੱਢਣ ਦੀ ਤਜਵੀਜ਼ ਪੇਸ਼ ਕੀਤੀ ਗਈ ਸੀ ਜਿਸ ਦਾ ਉਦੇਸ਼ ਨਵੇਂ ਮੈਂਬਰਾਂ ਨੂੰ ਵਿਧਾਨ ਸਭਾ ਦੀਆਂ ਰਵਾਇਤਾਂ ਅਤੇ ਕੰਮਕਾਜ ਬਾਰੇ ਜਾਣੂੰ ਕਰਵਾਉਣਾ ਹੈ। ਉਨਾਂ ਕਿਹਾ ਕਿ ਇਹ ਪ੍ਰੋਗਰਾਮ ਸਦਨ ਦੇ ਮੈਂਬਰਾਂ ਨੂੰ ਲੋਕਾਂ ਦੇ ਹਿੱਤ ਵਿੱਚ ਆਪਣੀ ਭੂਮਿਕਾ ਤੇ ਜ਼ਿੰਮੇਵਾਰੀਆਂ ਨਿਭਾਉਣ ਲਈ ਬਹੁਤ ਸਹਾਈ ਹੋਵੇਗਾ ਕਿਉਂ ਜੋ ਲੋਕ ਹੀ ਸੰਸਦੀ ਜਮਹੂਰੀਅਤ ਦੇ ਅਸਲ ਰਾਖਵਾਲੇ ਹਨ।

            ਰਾਣਾ ਕੇ.ਪੀ. ਸਿੰਘ ਨੇ ਕਿਹਾ ਸੰਸਦੀ ਕੰਮਕਾਜ ਦੇ ਤੌਰ-ਤਰੀਕਿਆਂ ਵਿੱਚ ਹੋਈਆਂ ਤਬਦੀਲੀਆਂ ਦੇ ਮੱਦੇਨਜ਼ਰ ਅਜਿਹੇ ਪ੍ਰੋਗਰਾਮ ਸਦਨ ਨੂੰ ਵਿਚਾਰ-ਵਟਾਂਦਰੇ ਲਈ ਨਾ ਸਿਰਫ ਅਹਿਮ ਮੰਚ ਮੁਹੱਈਆ ਕਰਵਾਉਣਗੇ ਸਗੋਂ ਤਬਦੀਲੀ ਦੇ ਏਜੰਟ ਵੀ ਸਿੱਧ ਹੋਣਗੇ। ਉਨਾਂ ਨੇ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਆਪਸੀ ਤਾਲਮੇਲ ਨਾਲ ਕੰਮਕਾਜ ਦੀ ਮਹੱਤਤਾ ਨੂੰ ਦਰਸਾਉਂਦਿਆਂ ਆਖਿਆ ਕਿ ਇਸ ਨਾਲ ਸਪੀਕਰ ਨੂੰ ਵੀ ਆਪਣੀ ਡਿਊਟੀ ਹੋਰ ਅਸਰਦਾਇਕ ਢੰਗ ਨਾਲ ਨਿਭਾਉਣ ਅਤੇ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

            ਸਦਨ ਦੇ ਮੈਂਬਰਾਂ ਨੂੰ ਇਸ ਪ੍ਰੋਗਰਾਮ ਦਾ ਭਰਪੂਰ ਲਾਹਾ ਖੱਟਣ ਦਾ ਸੱਦਾ ਦਿੰਦਿਆਂ ਸਪੀਕਰ ਨੇ ਆਖਿਆ ਕਿ ਇਹ ਉਪਰਾਲਾ ਅਗਲੇਰੇ ਸਮੇਂ ’ਚ ਸਦਨ ਵਿੱਚ ਸਿਹਤਮੰਦ ਵਿਚਾਰ-ਵਟਾਂਦਰੇ ਅਤੇ ਬਹਿਸ ਲਈ ਸੁਖਾਵਾਂ ਮਾਹੌਲ ਸਿਰਜਣ ਲਈ ਕਾਰਗਰ ਭੂਮਿਕਾ ਅਦਾ ਕਰੇਗਾ।

            ਇਸ ਉਪਰਾਲੇ ਦਾ ਸੁਆਗਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਇਸ ਨਾਲ ਵਿਧਾਨ ਸਭਾ ਜਿਸ ਨੂੰ ਜਮਹੂਰੀਅਤ ਦਾ ਮਜ਼ਬੂਤ ਥੰਮ ਮੰਨਿਆ ਜਾਂਦਾ ਹੈ, ਦੀਆਂ ਸ਼ਾਨਦਾਰ ਕਦਰਾਂ-ਕੀਮਤਾਂ ਹੋਰ ਮਜ਼ਬੂਤ ਹੋਣਗੀਆਂ। ਉਨਾਂ ਕਿਹਾ ਕਿ ਇਹ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਪਹਿਲੀ ਵਾਰ ਵਿਧਾਇਕ ਚੁਣੇ ਜਾਣ ਵਾਲਿਆਂ ਲਈ ਵੱਧ ਸਹਾਈ ਹੋਵੇਗਾ। ਸ੍ਰੀ ਖਹਿਰਾ ਨੇ ਸਦਨ ਦੀਆਂ ਬੈਠਕਾਂ ਢੁਕਵੀਂ ਗਿਣਤੀ ਵਿੱਚ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਮੈਂਬਰਾਂ ਨੂੰ ਆਪੋ-ਆਪਣੇ ਹਲਕਿਆਂ ਦੇ ਮਸਲੇ ਉਠਾਉਣ ਦਾ ਮੌਕਾ ਮਿਲ ਸਕੇ।

            ਸਿਖਲਾਈ ਪ੍ਰੋਗਰਾਮ ਦੇ ਸ਼ੁਰੂਆਤੀ ਸਮਾਗਮ ਵਿੱਚ ਪਹੁੰਚੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਸੰਸਦੀ ਜਮਹੂਰੀਅਤ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਾਰਗਰ ਸਿੱਧ ਹੁੰਦੇ ਹਨ। ਵਿਧਾਨ ਸਭਾ ਦੇ ਪਿਛਲੇ ਇਜਲਾਸ ਨੂੰ ਚੇਤੇ ਕਰਦਿਆਂ ਉਨਾਂ ਕਿਹਾ ਕਿ ਇਸ ਇਜਲਾਸ ਦੌਰਾਨ ਪਹਿਲੀ ਵਾਰ ਚੁਣੇ ਵਿਧਾਇਕਾਂ ਨੇ ਗਲਤ ਢੰਗ ਨਾਲ ਸਦਨ ਨੂੰ ਪਾਰ ਕਰ ਲਿਆ ਸੀ ਜਿਸ ਕਰਕੇ ਉਨਾਂ ਨੂੰ ਸਦਨ ਦੇ ਸਦਾਚਾਰ ਤੇ ਸ਼ਿਸ਼ਟਾਚਾਰ ਦੀ ਲੋੜੀਂਦੀ ਸਿਖਲਾਈ ਦੇਣੀ ਜ਼ਰੂਰੀ ਸੀ।

            ਸ੍ਰੀ ਮਹਿੰਦਰਾ ਨੇ ਮੈਂਬਰਾਂ ਨੂੰ ਵਿਧਾਨ ਸਭਾ ਦਾ ਕਿਤਾਬਚਾ ਗਹੁ ਨਾਲ ਪੜਣ ਦੀ ਅਪੀਲ ਕਰਦਿਆਂ ਵੱਖ-ਵੱਖ ਵਿਧਾਨ ਸਭਾ ਕਮੇਟੀਆਂ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਦਾ ਸੱਦਾ ਦਿੱਤਾ। ਉਨਾਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਿਧਾਇਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਕਿਉਂ ਜੋ ਪ੍ਰੋਟੋਕੋਲ ਮੁਤਾਬਕ ਵਿਧਾਇਕ ਦਾ ਰੁਤਬਾ ਮੁੱਖ ਸਕੱਤਰ ਤੋਂ ਉੱਚਾ ਹੁੰਦਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Most Popular

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

by Ranjit Singh
4 weeks ago
0

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ - ਆਖ਼ਰੀ ਸੀਜ਼ਨ ਦੀ ਸ਼ੁਰੂਆਤ ਹੋਵੇਗੀ ਸਲਮਾਨ ਖ਼ਾਨ ਨਾਲ - 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 