ਨਵੀਂ ਦਿੱਲੀ, 18 ਦਸੰਬਰ : (ਵਿਸ਼ਵ ਵਾਰਤਾ ) ਦਿੱਲੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਬਾਲ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੇ ਨਾਮ ‘ਤੇ ਮਨਾਏ ਜਾਣ ਦੇ ਯਤਨਾਂ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਨਾ ਸਿਰਫ ਉਹਨਾਂ ਦੀ ਤਜਵੀਜ਼ ਦੀ ਹਮਾਇਤ ਕਰ ਦਿੱਤੀ ਬਲਕਿ ਇਹ ਵੀ ਆਖ ਦਿੱਤਾ ਕਿ ਬਾਲ ਦਿਵਸ ਸਾਹਿਬਜ਼ਾਦਿਆਂ ਦੇ ਨਾਮ ‘ਤੇ ਕਦੋਂ ਮਨਾਇਆ ਜਾਣਾ ਹੈ, ਇਸਦੀ ਤਾਰੀਕ ਨਿਸ਼ਚਿਤ ਕਰਨ ਲਈ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਵਿਚਫੈਸਲਾ ਕੀਤਾ ਜਾਵੇਗਾ।
ਇਸ ਮੌਕੇ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਵਿਚ ਹੁੱਕੇ ‘ਤੇ ਪਾਬੰਦੀ ਲਗਵਾਉਣ ਲਈ ਕੀਤੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਨਸ਼ਾ, ਸ਼ਰਾਬ ਤੇ ਤੰਬਾਕੂ ਸਾਡੀ ਨੌਜਵਾਨ ਪੀੜੀ ਨੂੰ ਤਬਾਹ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸਦੀ ਪਾਬੰਦੀ ਦੀ ਬਦੌਲਤ ਨੌਜਵਾਨਾਂ ਵਿਚ ਨਸ਼ੇ ਦੀਲੱਤ ਨੂੰ ਕਾਬੂ ਪਾਉਣ ਵਿਚ ਮਦਦ ਮਿਲੇਗੀ। ਉਹਨਾਂ ਨੇ ਸਾਰੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਪਾਬੰਦੀ ਨੂੰ ਵਾਚਦਿਆਂ ਹੋਰਨਾਂ ਰਾਜਾਂ ਵਿਚ ਵੀ ਇਸਨੂੰ ਲਾਗੂ ਕਰਨ।
ਜਨਤਕ ਮਾਮਲਿਆਂ ‘ਤੇ ਇਸਦੀ ਹਮਾਇਤ ਲਈ ਧੰਨਵਾਦ ਕਰਦਿਆਂ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਹਮੇਸ਼ਾ ਦਿੱਲੀ ਦੇ ਲੋਕਾਂ ਦੇ ਰਿਣੀ ਰਹਿਣਗੇ ਜਿਹਨਾਂ ਨੇ ਲੋਕ ਭਲਾਈ ਦੇ ਕੰਮਾਂ ਵਿਚ ਉਹਨਾਂ ਦੀ ਹਮੇਸ਼ਾ ਹਮਾਇਤ ਕੀਤੀ ਤੇ ਉਹਨਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਅਜਿਹੀਆਂ ਪਹਿਲ ਕਦਮੀਆਂ ਦੀ ਲੋਕਵੱਧ ਚੜ ਕੇ ਹਮਾਇਤ ਕਰਨਗੇ।