ਸਿਵਲ ਸਕੱਤਰੇਤ ਦੀ 7ਵੀਂ ਮੰਜਿਲ ਤੋਂ ਡਿੱਗੇ ਅਕਾਊਂਟ ਅਫਸਰ ਦੀ ਹਸਪਤਾਲ ਜਾ ਕੇ ਹੋਈ ਮੌਤ
ਚੰਡੀਗੜ੍ਹ 2 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਹਰਿਆਣਾ ਦੀ ਸਿਵਲ ਸਕੱਤਰੇਤ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਨੌਜਵਾਨ 7ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹਾਲਾਂਕਿ ਹਾਦਸੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਨੌਜਵਾਨ ਨੇ ਖੁਦ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ ਜਾਂ ਇਹ ਇੱਕ ਹਾਦਸਾ ਹੈ। ਹੋਰ ਪ੍ਰਾਪਤ ਜਾਣਕਾਰੀ ਅਨੁਸਾਰ ਨੋਜਵਾਨ ਹਰਿਆਣਾ ਸਿਵਲ ਸਕੱਤਰੇਤ ਦੇ ਖੇਤੀਬਾੜੀ ਵਿਭਾਗ ਵਿੱਚ ਅਕਾਊਂਟੇਂਟ ਸੀ।
ਜਿਸ ਸਮੇਂ ਨੌਜਵਾਨ ਡਿੱਗਿਆ ਤਾਂ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਉੱਥੇ ਮੌਜੂਦ ਸਨ। ਘਟਨਾ ਦਾ ਪਤਾ ਲੱਗਦੇ ਹੀ ਉਨ੍ਹਾਂ ਨੇ ਐਂਬੂਲੈਂਸ ਬੁਲਾ ਕੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਹਾਲਾਂਕਿ ਸਕੱਤਰੇਤ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਮੌਕੇ ਤੇ ਪਹੁੰਚੀ ਚੰਡੀਗੜ੍ਹ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
https://punjabi.wishavwarta.in/?p=244122