ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਰੱਖ ਰਹੀ ਹੈ ਨੇੜਿਉਂ ਨਜ਼ਰ : ਡਾ. ਮਨਜੀਤ ਸਿੰਘ
ਮੋਹਾਲੀ, 6 ਅਕਤੂਬਰ (ਸਤੀਸ਼ ਕੁਮਾਰ ਪੱਪੀ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ‘ਕੋਰੋਨਾ ਵਾਇਰਸ’ ਮਹਾਂਮਾਰੀ ਦੀ ਲਪੇਟ ਵਿਚ ਆਉਣ ਮਗਰੋਂ ਸਿਵਲ ਸਰਜਨ ਡਾ. ਮਨਜੀਤ ਸਿੰਘ ਸਮੇਤ ਸਮੁੱਚੇ ਜ਼ਿਲ੍ਹਾ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਸਿਹਤ ਮੰਤਰੀ ਦੀ ਛੇਤੀ ਸਿਹਤਯਾਬੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ ਹੈ। ਡਾ. ਮਨਜੀਤ ਸਿੰਘ ਨੇ ਦਸਿਆ ਕਿ ਸਿਹਤ ਮੰਤਰੀ ਸ. ਸਿੱਧੂ ਨੂੰ ਗਲੇ ਵਿਚ ਖ਼ਰਾਬੀ ਅਤੇ ਹਲਕੇ ਬੁਖ਼ਾਰ ਦੀ ਸ਼ਿਕਾਇਤ ਸੀ ਜਿਸ ਕਾਰਨ ਅੱਜ ਉਨ੍ਹਾਂ ਦਾ ਜ਼ਿਲ੍ਹਾ ਹਸਪਤਾਲ ਵਿਚ ‘ਕੋਵਿਡ’ ਟੈਸਟ ਕੀਤਾ ਗਿਆ ਜਿਸ ਦੀ ਰੀਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਨੇ ਕਿਹਾ, ‘ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਿਹਤ ਮੰਤਰੀ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਅਪਣੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਵੀ ਟੈਸਟ ਕਰਾਉਣ ਲਈ ਆਖਿਆ ਹੈ। ਜ਼ਿਲ੍ਹਾ ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਦੀ ਟੀਮ ਸਿਹਤ ਮੰਤਰੀ ਦੀ ਤਬੀਅਤ ‘ਤੇ ਨੇੜਿਉਂ ਨਜ਼ਰ ਰੱਖ ਰਹੀ ਹੈ ਅਤੇ ਉਨ੍ਹਾਂ ਦੇ ਸੰਪਰਕ ਵਿਚ ਹੈ।’ ਉਨ੍ਹਾਂ ਕਿਹਾ, ‘ਮੈਂ ਜ਼ਿਲ੍ਹਾ ਸਿਹਤ ਵਿਭਾਗ ਦੀ ਤਰਫ਼ੋਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਸ. ਬਲਬੀਰ ਸਿੰਘ ਸਿੱਧੂ ਇਸ ਬੀਮਾਰੀ ‘ਤੇ ਛੇਤੀ ਫ਼ਤਿਹ ਪਾਉਣ ਅਤੇ ਪਹਿਲਾਂ ਵਾਂਗ ਸੂਬਾ ਵਾਸੀਆਂ ਦੀ ਸੇਵਾ ਕਰਨ ਲਈ ਸਰਗਰਮ ਹੋਣ।’ ਉਨ੍ਹਾਂ ਕਿਹਾ ਕਿ ‘ਕੋਰੋਨਾ ਵਾਇਰਸ’ ਵਿਰੁਧ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ਲਈ ਸਿਹਤ ਮੰਤਰੀ ਬਹੁਤ ਹੀ ਅਹਿਮ ਰੋਲ ਨਿਭਾ ਰਹੇ ਹਨ ਅਤੇ ਮਹਾਂਮਾਰੀ ਦੇ ਸਿਖਰ ਦੌਰਾਨ ਵੀ ਅਪਣੀ ਸਿਹਤ ਦੀ ਪਰਵਾਹ ਨਾ ਕਰਦਿਆਂ ਲੋਕਾਂ ਦੀ ਸੇਵਾ ਵਿਚ ਦਿਨ-ਰਾਤ ਹਾਜ਼ਰ ਰਹੇ।
ਇਸੇ ਦੌਰਾਨ ਡਾ. ਮਨਜੀਤ ਸਿੰਘ ਨੇ ਆਮ ਲੋਕਾਂ ਨੂੰ ਸਮੇਂ ਸਿਰ ਕੋਵਿਡ ਜਾਂਚ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਬੀਮਾਰੀ ਦਾ ਸ਼ੁਰੂਆਤ ਵਿਚ ਹੀ ਪਤਾ ਲਾਇਆ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ, ‘ਜਿੰਨੀ ਜ਼ਿਆਦਾ ਜਾਂਚ ਅਤੇ ਸੈਂਪਲਿੰਗ ਹੋਵੇਗੀ, ਓਨਾ ਜ਼ਿਆਦਾ ਅਸੀਂ ਇਸ ਬੀਮਾਰੀ ਦਾ ਫੈਲਾਅ ਰੋਕਣ ਵਿਚ ਕਾਮਯਾਬ ਹੋਵਾਂਗੇ। ਹਲਕੇ ਲੱਛਣ ਦਿਸਣ ਜਾਂ ਕਿਸੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ‘ਤੇ ਕੋਵਿਡ ਦੀ ਜਾਂਚ ਕਰਾਉਣੀ ਚਾਹੀਦੀ ਹੈ ਜੋ ਵਿਅਕਤੀ ਦੇ ਅਪਣੇ ਅਤੇ ਸਮੁੱਚੇ ਤੌਰ ‘ਤੇ ਸਮਾਜ ਦੇ ਭਲੇ ਵਾਲੀ ਗੱਲ ਹੈ।
ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ
ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉਪਰੰਤ ਪੁਲਿਸ ਸਟੇਸ਼ਨਾਂ ਵਿੱਚ ਤਾਇਨਾਤ ਪੁਲਿਸ ਬਲ ਵਿੱਚ ਵੱਡਾ ਫੇਰਬਦਲ ਜਾਰੀ - 2017 ਤੋਂ ਹੈਰੋਇਨ ਬਰਾਮਦਗੀ...