– ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀ ਗਈ ਕਾਰਵਾਈ
– ਬੇਕਰੀਆਂ ਦੇ ਪ੍ਰਬੰਧਕਾਂ ਨੂੰ ਸਾਫ ਸਫਾਈ ਸਬੰਧੀ ਹਦਾਇਤਾਂ ਜਾਰੀ
– ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ
– ਖਾਣ ਪੀਣ ਦੀਆਂ ਚੀਜਾਂ ਦੇ ਸੈਂਪਲ ਲਏ
ਐਸ.ਏ.ਐਸ ਨਗਰ, 18 ਜੂਨ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਦੇ ਟੀਚੇ ਨਾਲ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਲਈ ਖਾਣ-ਪੀਣ ਦੀਆਂ ਮਿਆਰੀ ਵਸਤਾਂ ਦੀ ਵਿਕਰੀ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਵੱਲੋਂ ਐਸ.ਏ.ਐਸ ਨਗਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਥਿਤ ਬੇਕਰੀਆਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ‘ਤੇ ਛਾਪੇ ਮਾਰੇ ਗਏ। ਇਹ ਜਾਣਕਾਰੀ ਜ਼ਿਲ੍ਹਾ ਸਿਹਤ ਅਫ਼ਸਰ ਆਰ.ਐਸ. ਕੰਗ ਨੇ ਦਿੱਤੀ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਦੀ ਟੀਮ ਵੱਲੋਂ ਬਲੌਂਗੀ ਸਮੇਤ ਐਸ.ਏ.ਐਸ ਨਗਰ ਦੀਆਂ ਵੱਖ-ਵੱਖ ਥਾਵਾਂ ਤੇ ਸਥਿਤ ਬੇਕਰੀਆਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਕਈ ਥਾਵਾਂ ਤੇ ਸਫਾਈ ਦੀ ਕਾਫੀ ਘਾਟ ਸੀ ਜਿਸ ਸਬੰਧੀ ਬੇਕਰੀਆਂ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੰਧਾਂ ਨੂੰ ਠੀਕ ਢੰਗ ਨਾਲ ਰੰਗ ਕਰਵਾਉਣ ਦੀਆਂ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਜੇਕਰ ਮਾਲਕਾਂ ਵੱਲੋਂ ਸਫਾਈ ਸਬੰਧੀ ਇਹਨਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸਬੰਧਤ ਬੇਕਰੀ ਮਾਲਕਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਬੇਕਰੀਆਂ ਵਾਲਿਆਂ ਨੂੰ ਐਫ.ਐਸ.ਐਸ.ਏ.ਆਈ ਤੋਂ ਲਾਇਸੰਸ ਲੈਣ ਲਈ ਵੀ ਕਿਹਾ ਗਿਆ ਹੈ। ਸ੍ਰੀ ਕੰਗ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਦਾ ਮਿਆਰ ਪਰਖਣ ਲਈ ਪੰਜ ਸੈਂਪਲ ਵੀ ਲਏ ਗਏ ਹਨ। ਅਚਨਚੇਤੀ ਚੈਕਿੰਗ ਕਰਨ ਵਾਲੀ ਸਿਹਤ ਵਿਭਾਗ ਦੀ ਇਸ ਟੀਮ ਵਿੱਚ ਸਿਹਤ ਵਿਭਾਗ ਦੇ ਹੋਰਨਾਂ ਮੁਲਾਜ਼ਮਾਂ ਦੇ ਨਾਲ ਨਾਲ ਫੂਡ ਸੇਫਟੀ ਅਫਸਰ ਰਾਖੀ ਵਿਨਾਇਕ ਵੀ ਸ਼ਾਮਲ ਸਨ।
ਇਸ ਵਾਰ ਪੀਲੇ ਕਾਰਡਾਂ ਵਾਲੇ ਪੱਤਰਕਾਰ ਵੀ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਵੋਟ
ਚੰਡੀਗੜ੍ਹ 7 ਮਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੇ ਅੱਜ ਪੀਲੇ ਕਾਰਡਾਂ ਵਾਲੇ ਪੱਤਰਕਾਰ ਨੂੰ ਵੀ ਪੋਸਟਲ ਬੈਲਟ ਰਾਹੀਂ...