ਜਲੰਧਰ 08 ਸਤੰਬਰ 2020 (ਵਿਸ਼ਵ ਵਾਰਤਾ)-ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਟੈਸਟਾਂ ਰਾਹੀਂ ਜਲਦੀ ਪਹਿਚਾਣ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰਵਲੋਂ ਪ੍ਰਾਈਵੇਟ ਹਸਪਤਾਲਾਂ/ ਕਲੀਨਿਕਾਂ/ਲੈਬਾਰਟੀਆਂ ਨੂੰ ਸਿਹਤ ਵਿਭਾਗ ਪਾਸ ਰਜਿਸਟਰਡ ਹੋਣ ਤੋਂ ਬਾਅਦ ਕੋਵਿਡ -19 ਸਬੰਧੀ ਰੈਪਿਡ ਐਂਟੀਜੇਨ ਟੈਸਟਿੰਗ ਕਰਨ ਦੀ ਆਗਿਆ ਦੇ ਦਿੱਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਿੱਟਾਂ ਸਿਹਤ ਵਿਭਾਗ ਵਲੋਂ ਰਜਿਸਟਰਡ ਹੋਏ ਸਿਹਤ ਸੰਸਥਾਵਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਿਹਤ ਵਿਭਾਗ ਵਲੋਂ ਪ੍ਰਾਈਵੇਟ ਹਸਪਤਾਲਾਂ/ਕਲੀਨਿਕਾਂ/ਲੈਬਾਂ ਜੋ ਲੋਕਾਂ ਦਾ ਟੈਸਟ ਕਰਨ ਦੀਆਂ ਚਾਹਵਾਨ ਹਨ ਨੂੰ ਰਜਿਸਟਰਡ ਕੀਤਾ ਜਾਵੇਗਾ।
ਸ੍ਰੀ ਥੋਰੀ ਨੇ ਦੱਸਿਆ ਕਿ ਰਜਿਸਟਰਡ/ਇੰਪੈਨਲਡ ਹੋਏ ਪ੍ਰਾਈਵੇਟ ਹਸਪਤਾਲ/ਕਲੀਨਿਕ ਅਤੇ ਲੈਬਾਂ ਇਸ ਟੈਸਟ ਲਈ ਮਰੀਜ਼ਾਂ ਪਾਸੋਂ ਵੱਧ ਤੋਂ ਵੱਧ 250 ਰੁਪਏ ਵਸੂਲ ਸਕਣਗੀਆਂ ਅਤੇ ਇਹ ਕਿੱਟਾਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ।
ਸ੍ਰੀ ਥੋਰੀ ਨੇ ਦੱਸਿਆ ਕਿ ਇਨ•ਾਂ ਪ੍ਰਾਈਵੇਟ ਹਸਪਤਾਲਾਂ/ਲੈਬਾਂ ਪਾਸ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਲਈ ਵੱਖਰਾ ਸਥਾਨ ਹੋਣਾ ਚਾਹੀਦਾ ਹੈ। ਉਨ•ਾਂ ਦੱਸਿਆ ਕਿ ਸੈਂਪਲ ਲੈਣ ਸਮੇਂ ਨਿੱਜੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਜਰੂਰੀ ਹੈ। ਉਨ•ਾਂ ਕਿਹਾ ਕਿ ਹਦਾਇਤਾਂ ਅਨੁਸਾਰ ਇਨਾਂ ਸੰਸਥਾਵਾਂ ਪਾਸ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਹੋਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਪਿਡ ਐਂਟੀਜੇਨ ਟੈਸਟ ਦੇ ਸਾਰੇ ਨਤੀਜਿਆਂ ਨੂੰ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈ ਗਈ ਆਈ.ਡੀ.ਅਨੁਸਾਰ ਆਈ.ਸੀ.ਐਮ.ਆਰ.ਦੇ ਪੋਰਟਲ ‘ਤੇ ਦਰਜ ਕੀਤਾ ਜਾਣਾ ਚਾਹੀਦਾ ਹੈ । ਉਨ•ਾਂ ਦੱਸਿਆ ਕਿ ਪ੍ਰਾਈਵੇਟ ਸੰਸਥਾਵਾਂ ਵਲੋਂ ਮਰੀਜ਼ਾਂ ਦੇ ਰਿਕਾਰਡ ਦੀ ਚੰਗੀ ਤਰ•ਾਂ ਸੰਭਾਲ ਕਰਨੀ ਹੋਵੇਗੀ।
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 19 ਮਈ( ਵਿਸ਼ਵ ਵਾਰਤਾ)-: ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ...