ਸਿਹਤ ਵਿਭਾਗ ਵੱਲੋਂ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਭੇਟ ਕਰਨ ਅਤੇ ਬੋਤਲ ਬੰਦ ਪਾਣੀ ਦੀ ਵਰਤੋਂ ਬੰਦ ਕਰਨ ਦੇ ਹੁਕਮ
ਚੰਡੀਗੜ੍ਹ,23 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ‘ਚ ਗੁਲਦਸਤੇ ਤੇ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਅਨੁਸਾਰ ਸੂਬੇ ‘ਚ ਕਿਸੇ ਵੀ ਪ੍ਰੋਗਰਾਮ ‘ਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ‘ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਦਫ਼ਤਰੀ ਕੰਮਾਂ/ਕਾਰਜਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੀ ਅਪੀਲ ਕੀਤੀ ਹੈ।