ਸਿੰਘੂ ਕਤਲਕਾਂਡ ਨਾਲ ਜੁੜੀ ਵੱਡੀ ਖਬਰ
ਅਦਾਲਤ ਨੇ ਵਧਾਇਆ ਚਾਰ ਨਿਹੰਗ ਸਿੰਘਾਂ ਦਾ ਪੁਲਿਸ ਰਿਮਾਂਡ
ਚੰਡੀਗੜ੍ਹ,23 ਅਕਤੂਬਰ(ਵਿਸ਼ਵ ਵਾਰਤਾ) ਦਿੱਲੀ ਦੇ ਸਿੰਘੂ ਬਾਰਡਰ ਤੇ ਲਖਬੀਰ ਸਿੰਘ ਦੇ ਕਤਲ ਮਾਮਲੇ ਵਿੱਚ ਚਾਰ ਦੋਸ਼ੀ ਨਿਹੰਗ ਸਿੰਘਾਂ ਦੀ ਅੱਜ ਸੋਨੀਪਤ ਦੀ ਅਦਾਲਤ ਵਿੱਚ ਪੇਸ਼ੀ ਹੋਈ। ਪੁਲਿਸ ਨੇ ਅਦਾਲਤ ਕੋਲੋਂ ਦੋਸ਼ੀਆਂ ਦਾ ਰਿਮਾਂਡ ਵਧਾਉਣ ਦੀ ਮੰਗ ਕੀਤੀ ਸੀ ,ਜਿਸ ਤੇ ਅਦਾਲਤ ਨੇ ਦੋ ਦਿਨਾਂ ਦਾ ਰਿਮਾਂਡ ਵਧਾ ਦਿੱਤਾ ਹੈ।