ਸਿੰਘੂ ਕਤਲਕਾਂਡ ਮਾਮਲੇ ਵਿੱਚ ਇੱਕ ਹੋਰ ਗ੍ਰਿਫਤਾਰੀ
ਇੱਕ ਹੋਰ ਦੋਸ਼ੀ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ
ਚੰਡੀਗੜ੍ਹ,16 ਅਕਤੂਬਰ(ਵਿਸ਼ਵ ਵਾਰਤਾ)- ਦਿੱਲੀ ਦੇ ਸਿੰਘੂ ਬਾਰਡਰ ਤੇ ਕੱਲ੍ਹ ਸਵੇਰੇ ਹੋਏ ਕਤਲਕਾਂਡ ਮਾਮਲੇ ਵਿੱਚ ਇੱਕ ਹੋਰ ਨਿਹੰਗ ਨਰੈਣ ਸਿੰਘ ਨੇ ਅੱਜ ਪੰਜਾਬ ਪੁਲਿਸ ਨੂੰ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਤੋਂ ਗ੍ਰਿਫਤਾਰੀ ਦੇ ਦਿੱਤੀ। ਦੱਸ ਦਈਏ ਕਿ ਦੋਸ਼ੀ ਨੇ ਦੱਸਿਆ ਹੈ ਕਿ ਉਹ ਕੱਲ੍ਹ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਵਾਪਸ ਪਿੰਡ ਆ ਗਿਆ ਸੀ। ਵਰਨਣਯੋਗ ਹੈ ਕਿ ਕੱਲ੍ਹ ਸ਼ਾਮ ਨੂੰ ਵੀ ਇੱਕ ਨਿਹੰਗ ਸਰਬਜੀਤ ਸਿੰਘ ਨੇ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ ,ਜਿਸ ਨੂੰ ਅੱਜ ਅਦਾਲਤ ਨੇ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।