ਸਿੰਘੂ ਬਾਰਡਰ ਤੇ ਕਿਸਾਨ ਜੱਥੇਬੰਦੀਆਂ ਦਾ ਵੱਡਾ ਐਲਾਨ
4 ਜਨਵਰੀ ਨੂੰ ਜੇਕਰ ਗੱਲ ਨਹੀਂ ਬਣੀ ਤਾਂ ਬੰਦ ਕਰਨਗੇ ਪੈਟਰੋਲ ਪੰਪ ਅਤੇ ਮੋਲ

ਨਵੀਂ ਦਿੱਲੀ, 2 ਜਨਵਰੀ(ਵਿਸ਼ਵ ਵਾਰਤਾ)- ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸਰਕਾਰ ਨੂੰ ਹੁਣ ਨਵੇਂ ਸਿਰੇ ਤੋਂ ਧਮਕੀ ਦਿੱਤੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜੇਕਰ 4 ਜਨਵਰੀ ਨੂੰ ਸਰਕਾਰ ਨਾਲ ਹੋਣ ਵਾਲੀ ਗੱਲਬਾਤ ਵਿੱਚ ਕੋਈ ਠੋਸ ਨਤੀਜਾ ਨਾ ਨਿਕਲਿਆ ਤਾਂ ਫਿਰ ਉਹ ਵਿਰੋਧ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਉਹ ਹਰਿਆਣਾ ਵਿੱਚ ਪੈਟਰੋਲ ਪੰਪ ਅਤੇ ਮੋਲ ਬੰਦ ਕਰਵਾ ਦੇਣਗੇ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਨਾਲ ਹੀ ਘੱਟ ਤੋਂ ਘੱਟ ਸਮਰਥਨ ਮੁੱਲ(ਐਮ.ਐਸ.ਪੀ) ਦੀ ਕਾਨੂੰਨੀ ਗਾਰੰਟੀ ਦਵੇ। ਦੱਸ ਦੱਈਏ ਕਿ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਲਗਾਤਾਰ ਅੰਦੋਲਨ ਕਰ ਰਹੇ ਹਨ।
ਸਰਕਾਰ ਅਤੇ ਕਿਸਾਨਾਂ ਨੇ ਵਿਚਕਾਰ ਹੁਣ ਤੱਕ ਕਈ ਵਾਰ ਗੱਲ਼ਬਾਤ ਹੋ ਚੁੱਕੀ ਹੈ। ਪਰ ਹੁਣ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਹੈ।






















