ਸਿੰਘੂ ਬਾਰਡਰ ‘ਤੇ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਸ਼ੁਰੂ
ਅਗਲੇਰੀ ਰਣਨੀਤੀ ਤੇ ਹੋਵੇਗੀ ਵਿਚਾਰ-ਚਰਚਾ
BIG NEWS
ਦਿੱਲੀ, 4 ਦਸੰਬਰ(ਵਿਸ਼ਵ ਵਾਰਤਾ)- ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਸਿੰਘੂ ਬਾਰਡਰ ‘ਤੇ ਸ਼ੁਰੂ ਹੋ ਗਈ ਹੈ। ਜਿਸ ਵਿੱਚ ਅੰਦੋਲਨ ਦੇ ਭਵਿੱਖ ਬਾਰੇ ਫੈਸਲਾ ਲਿਆ ਜਾਵੇਗਾ। ਮੀਟਿੰਗ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ, ਜਿਨ੍ਹਾਂ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨੀ ਗਾਰੰਟੀ, ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ, ਅੰਦੋਲਨ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਆਦਿ ‘ਤੇ ਵੀ ਵਿਚਾਰ ਕੀਤਾ ਜਾਵੇਗਾ।