ਵੱਡੀ ਖ਼ਬਰ
ਸਿੰਘੂ ਬਾਰਡਰ ਤੇ ਨੌਜਵਾਨ ਦੀ ਬੈਰੀਕੇਡ ਨਾਲ ਲਟਕਦੀ ਮਿਲੀ ਲਾਸ਼
ਨਵੀਂ ਦਿੱਲੀ, 15ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਿੰਘੂ ਬਾਰਡਰ ਤੇ ਇਕ ਨੌਜਵਾਨ ਦੀ ਲਾਸ਼ ਬੈਰੀਕੇਡ ਨਾਲ ਲਟਕਦੀ ਮਿਲੀ ਹੈ। ਜਾਣਕਾਰੀ ਹੈ ਕਿ ਨੌਜਵਾਨ ਦੀ ਹੱਤਿਆ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਗਈ ਹੈ, ਮ੍ਰਿਤਕ ਦੇ ਹੱਥ ਵੱਢ ਕੇ ਉਸਦੇ ਸ਼ਰੀਰ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋਈ ਹੈ।