ਸਿੰਘੂ ਬਾਰਡਰ ‘ਤੇ ਪੰਜ ਮੈਂਬਰੀ ਕਿਸਾਨ ਕਮੇਟੀ ਦੀ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਜਾਰੀ
ਕਿਸਾਨਾਂ ਤੇ ਦਰਜ ਮਾਮਲਿਆਂ ਨੂੰ ਰੱਦ ਕਰਨ ਲਈ ਬਣ ਸਕਦੀ ਹੈ ਸਹਿਮਤੀ
ਚੰਡੀਗੜ੍ਹ,7 ਦਸੰਬਰ(ਵਿਸ਼ਵ ਵਾਰਤਾ)- ਦਿੱਲੀ ਦੇ ਸਿੰਘੂ ਬਾਰਡਰ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਤੇ ਦਰਜ ਹੋਏ ਮਾਮਲਿਆਂ ਨੂੰ ਰੱਦ ਕਰਨ ਦੇ ਮੁੱਦੇ ਦਾ ਹੱਲ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਸਰਕਾਰ ਕਿਸਾਨਾਂ ਦੀ ਮੰਗ ਮੰਨ ਸਕਦੀ ਹੈ।