ਮੋਹਾਲੀ ਦੀ ਅਦਾਲਤ ਨੇ ਦੋਸ਼ੀ ਨੂੰ 14 ਦਸੰਬਰ ਤੱਕ ਪੁਲੀਸ ਹਿਰਾਸਤ ‘ਚ ਭੇਜਿਆ
ਚੰਡੀਗੜ, 11 ਦਸੰਬਰ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਸਿੰਚਾਈ ਘੋਟਾਲੇ ਵਿੱਚ ਸ਼ਾਮਲ ਸੇਵਾਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰਐਸ.ਏ.ਐਸ. ਨਗਰ ਵਿਖੇ ਮੁਕੱਦਮਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 7 ਦਸੰਬਰ ਨੂੰ ਦੋਸ਼ੀ ਹਰਵਿੰਦਰ ਸਿੰਘ ਦੀਜ਼ਮਾਨਤ ਅਰਜੀ ਨੂੰ ਖਾਰਜ ਕਰਦਿਆਂ ਉਸ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸਉਪਰੰਤ ਹਰਵਿੰਦਰ ਸਿੰਘ ਅੱਜ ਮੋਹਾਲੀ ਦੀ ਅਦਾਲਤ ਵਿਚ ਖੁਦ ਹੀ ਪੇਸ਼ ਹੋ ਗਿਆ ਜਿਸ ਪਿਛੋਂ ਉਸ ਨੂੰ ਪੁੱਛ ਪੜਤਾਲ ਲਈ 14 ਦਸੰਬਰ ਤੱਕ ਵਿਜੀਲੈਂਸਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੇ ਇੰਜੀਨੀਅਰ ਹਰਵਿੰਦਰ ਸਿੰਘ ਸਮੇਤ ਬਾਕੀ ਦੋਸ਼ੀਆਂ ਨੂੰ ਅਗਾਊਂਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ। ਉਨਾਂ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਸਿੰਚਾਈ ਵਿਭਾਗਵਿੱਚ ਬੀਤੇ ਸਮੇਂ ਦੌਰਾਨ ਟੈਂਡਰ ਅਲਾਟ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀਤੇ 13(2) ਸਮੇਤ ਆਈ.ਪੀ.ਸੀ ਦੀ ਧਾਰਾ 406, 420, 467, 468, 471, 477-ਏ ਅਤੇ 120-ਬੀ ਅਧੀਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇਐਸ.ਏ.ਐਸ ਨਗਰ ਸਥਿਤ ਥਾਣੇ ਵਿਚ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਇਹ ਵੀ ਕਿਹਾ ਕਿ ਬਿਓਰੋ ਵਲੋਂ ਦੋਸ਼ੀ ਤੋਂ ਹਿਰਾਸਤ ਦੌਰਾਨ ਇਸ ਘੁਟਾਲੇ ਸਬੰਧੀਹੋਰ ਗਹਿਰਾਈ ਨਾਲ ਤਫਤੀਸ਼ ਕੀਤੀ ਜਾਵੇਗੀ ।