ਚੰਡੀਗੜ, 11 ਦਸੰਬਰ (ਵਿਸ਼ਵ ਵਾਰਤਾ ) ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਸਿੰਚਾਈ ਘੋਟਾਲੇ ਵਿੱਚ ਸ਼ਾਮਲ ਸੇਵਾਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 7 ਦਸੰਬਰ ਨੂੰ ਦੋਸ਼ੀ ਹਰਵਿੰਦਰ ਸਿੰਘ ਦੀ ਜ਼ਮਾਨਤ ਅਰਜੀ ਨੂੰ ਖਾਰਜ ਕਰਦਿਆਂ ਉਸ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਉਪਰੰਤ ਹਰਵਿੰਦਰ ਸਿੰਘ ਅੱਜ ਮੋਹਾਲੀ ਦੀ ਅਦਾਲਤ ਵਿਚ ਖੁਦ ਹੀ ਪੇਸ਼ ਹੋ ਗਿਆ ਜਿਸ ਪਿਛੋਂ ਉਸ ਨੂੰ ਪੁੱਛ ਪੜਤਾਲ ਲਈ 14 ਦਸੰਬਰ ਤੱਕ ਵਿਜੀਲੈਂਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੇ ਇੰਜੀਨੀਅਰ ਹਰਵਿੰਦਰ ਸਿੰਘ ਸਮੇਤ ਬਾਕੀ ਦੋਸ਼ੀਆਂ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ। ਉਨਾਂ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਸਿੰਚਾਈ ਵਿਭਾਗ ਵਿੱਚ ਬੀਤੇ ਸਮੇਂ ਦੌਰਾਨ ਟੈਂਡਰ ਅਲਾਟ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀ ਤੇ 13(2) ਸਮੇਤ ਆਈ.ਪੀ.ਸੀ ਦੀ ਧਾਰਾ 406, 420, 467, 468, 471, 477-ਏ ਅਤੇ 120-ਬੀ ਅਧੀਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇ ਐਸ.ਏ.ਐਸ ਨਗਰ ਸਥਿਤ ਥਾਣੇ ਵਿਚ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਇਹ ਵੀ ਕਿਹਾ ਕਿ ਬਿਓਰੋ ਵਲੋਂ ਦੋਸ਼ੀ ਤੋਂ ਹਿਰਾਸਤ ਦੌਰਾਨ ਇਸ ਘੁਟਾਲੇ ਸਬੰਧੀ ਹੋਰ ਗਹਿਰਾਈ ਨਾਲ ਤਫਤੀਸ਼ ਕੀਤੀ ਜਾਵੇਗੀ ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...