ਸਿੱਖਾਂ ਵਿਰੁੱਧ ਅਪਮਾਨਜਨਕ ਪੋਸਟਾਂ ਪਾਉਣ ਦੀਆਂ ਸ਼ਿਕਾਇਤਾਂ ਮਿਲਣ ‘ਤੇ ਕੰਗਣਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਦੀ ਕਮੇਟੀ ਨੇ ਕੀਤਾ ਕੀਤਾ ਤਲਬ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,25 ਨਵੰਬਰ(ਵਿਸ਼ਵ ਵਾਰਤਾ)- ਬਾਲੀਵੁੱਡ ਅਭਿਨੇਤਰੀ ਕੰਗਣਾ ਰਣੌਤ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਬਾਰੇ ਕਮੇਟੀ ਨੇ ਅਦਾਕਾਰਾ ਨੂੰ ਕਮੇਟੀ ਸਾਹਮਣੇ ਪੇਸ਼ ਹੋ ਕੇ ਉਸ ਖਿਲਾਫ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਪੱਸਟੀਕਰਨ ਦੇਣ ਦਾ ਨੋਟਿਸ ਜਾਰੀ ਕੀਤਾ ਹੈ। ਕਮੇਟੀ ਨੇ ਕਿਹਾ ਹੈ ਕਿਕਿਹਾ ਕਿ ਉਸ ਨੂੰ ਕੰਗਣਾ ਰਣੌਤ ਦੁਆਰਾ ਕਥਿਤ ਤੌਰ ‘ਤੇ ਇੰਸਟਾਗ੍ਰਾਮ ਕਹਾਣੀਆਂ/ਪੋਸਟਾਂ” ‘ਤੇ ਸਿੱਖਾਂ ਵਿਰੁੱਧ ਆਪੱਤੀਜਨਕ ਅਤੇ ਅਪਮਾਨਜਨਕ ਪੋਸਟਾਂ ਪਾਉਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ।
ਸ਼ਿਕਾਇਤਕਰਤਾਵਾਂ ਦੇ ਅਨੁਸਾਰ ਉਸਦੇ ਇੰਸਟਾਗ੍ਰਾਮ ਅਕਾਉਂਟ ‘ਤੇ ਪ੍ਰਕਾਸ਼ਤ ਕਹਾਣੀਆਂ,ਅਜਿਹੀਆਂ ਉਦਾਹਰਣਾਂ ਨੂੰ ਦਰਸਾਉਂਦੇ ਹਨ ਜੋ “ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ” ਇਸ ਦੇ ਨਾਲ ਹੀ ਉਸਦੀਆਂ ਪੋਸਟਾਂ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦਾ ਕੰਮ ਕਰ ਸਕਦੀਆਂ ਹਨ।