ਮੋਹਾਲੀ, 30 ਦਸੰਬਰ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2019-20 ਦੀ ਚੌਥੀ ਤਿਮਾਹੀ ਦੀ ਮੈਟ੍ਰਿਕ ਪੱਧਰੀ ਪੰਜਾਬੀ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ|
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ, ਮੁਹੰਮਦ ਤਈਅਬ, ਆਈ.ਏ.ਐੱਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸਾਲ 2019-20 ਦੀ ਚੌਥੀ ਤਿਮਾਹੀ ਵਿੱਚ ਲਈ ਜਾਣ ਵਾਲੀ ਪੰਜਾਬੀ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ 29 ਅਤੇ 30 ਜਨਵਰੀ 2020 ਨੂੰ ਲਈ ਜਾਵੇਗੀ| ਪੰਜਾਬੀ ਪੇਪਰ ਏ ਦੀ ਪ੍ਰੀਖਿਆ 29 ਜਨਵਰੀ ਅਤੇ ਪੰਜਾਬੀ ਪੇਪਰ ਬੀ ਦੀ ਪ੍ਰੀਖਿਆ 30 ਜਨਵਰੀ ਨੂੰ ਹੋਵੇਗੀ| ਜਿਹੜੇ ਪ੍ਰੀਖਿਆਰਥੀ ਇਹ ਪ੍ਰੀਖਿਆ ਦੇਣੀ ਚਾਹੁੰਦੇ ਹਨ, ਉਨ੍ਹਾਂ ਲਈ ਪ੍ਰੀਖਿਆ ਫ਼ਾਰਮ, ਬੋਰਡ ਦੀ ਵੈੱਬ ਸਾਈਟ www.pseb.ac.in ਉਤੇ ਪਹਿਲੀ ਜਨਵਰੀ 2020 ਤੋਂ ਉਪਲੱਬਧ ਹੋਣਗੇ| ਸ਼੍ਰੀ ਤਈਅਬ ਨੇ ਇਹ ਵੀ ਦੱਸਿਆ ਕਿ ਹਰ ਪੱਖੋਂ ਮੁਕੰਮਲ ਪ੍ਰੀਖਿਆ ਫ਼ਾਰਮ 17 ਜਨਵਰੀ 2020 ਤੱਕ ਮੁੱਖ ਦਫ਼ਤਰ, ਐੱਸ.ਏ.ਐੱਸ ਨਗਰ ਵਿਖੇ ਫ਼ਾਰਮ ਸੈਕਸ਼ਨ, ਪ੍ਰੀਖਿਆ ਸ਼ਾਖਾ ਦਸਵੀਂ ਰਾਹੀਂ ਪ੍ਰਾਪਤ ਕੀਤੇ ਜਾਣਗੇ ਤੇ ਪ੍ਰੀਖਿਆ ਲਈ ਰੋਲ ਨੰਬਰ ਪਹਿਲਾਂ ਵਾਂਗ ਹੀ ਆਨ-ਲਾਈਨ ਜਾਰੀ ਕੀਤੇ ਜਾਣਗੇ ਜੋ ਬੋਰਡ ਦੀ ਵੈੱਬ ਸਾਈਟ www.pseb.ac.in ਤੇ 24 ਜਨਵਰੀ 2020 ਤੋਂ ਉਪਲੱਬਧ ਹੋਣਗੇ|
ਸ਼੍ਰੀ ਤਈਅਬ ਨੇ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਹੈ ਕਿ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਸਮੇਂ ਉਹ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫ਼ਿਕੇਟ, ਫ਼ੋਟੋ ਪਛਾਣ ਪੱਤਰ ਅਤੇ ਉਹਨਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣ|
ਇਸ ਸਬੰਧੀ ਸੰਪੂਰਨ ਜਾਣਕਾਰੀ ਬੋਰਡ ਦੀ ਵੈੱਬ ਸਾਈਟ www.pseb.ac.in ਤੇ ਵੀ ਉਪਲਬਧ ਹੈ|
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...






















