ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਕੱਚੇ ਅਧਿਆਪਕਾਂ ਦੀ ਮੀਟਿੰਗ ਮੁਲਤਵੀ
ਪੜ੍ਹੋ ਹੁਣ ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ
ਚੰਡੀਗੜ੍ਹ,15 ਜੂਨ (ਵਿਸ਼ਵ ਵਾਰਤਾ) ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਦਾ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਧਰਨਾ ਲਗਾਤਾਰ ਜਾਰੀ ਹੈ। ਜਿਸ ਦੇ ਕਾਰਨ ਅੱਜ 15 ਜੂਨ ਨੂੰ ਕੱਚੇ ਅਧਿਆਪਕ ਯੂਨੀਅਨ ਨਾਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮੀਟਿੰਗ ਤਹਿ ਹੋਈ ਸੀ।
ਜੋ ਕਿ ਸਿੱਖਿਆ ਵਲੋਂ ਮੀਟਿੰਗ ਮੁਲਤਵੀ ਕਰ ਦਿਤੀ ਗਈ ਹੈ। ਹੁਣ ਸਿੱਖਿਆ ਮੰਤਰੀ ਕੱਚੇ ਅਧਿਆਪਕ ਯੂਨੀਅਨ ਨਾਲ 22 ਜੂਨ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰਨਗੇ। ਇਸ ਸਬੰਧੀ ਕੱਚੇ ਅਧਿਆਪਕ ਯੂਨੀਅਨ ਦੇ ਪ੍ਰਧਾਨ ਨੂੰ ਸੰਗਰੂਰ ਦੇ ਡੀਸੀ ਵਲੋਂ ਪੱਤਰ ਭੇਜ ਕੇ ਜਾਣਕਾਰੀ ਦਿੱਤੀ ਗਈ ਹੈ।