ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅੱਜ ਕਰਨਗੇ ਕੱਚੇ ਅਧਿਆਪਕਾਂ ਨਾਲ ਪੈਨਲ ਮੀਟਿੰਗ
ਅਧਿਆਪਕ ਆਪਣੀਆਂ ਮੰਗਾਂ ਮਨਵਾਉਣ ਲਈ ਕਰ ਰਹੇ ਹਨ ਪ੍ਰਦਰਸ਼ਨ
ਮੋਹਾਲੀ,17 ਜੂਨ(ਵਿਸ਼ਵ ਵਾਰਤਾ) : ਕੱਚੇ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕੱਲ੍ਹ ਸਿੱਖਿਆ ਸਕੱਤਰ ਦਫਤਰ ਦਾ ਘਿਰਾਓ ਕੀਤਾ ਗਿਆ।
ਰਾਤ ਵੀ ਅਧਿਆਪਕਾਂ ਨੇ ਸਿੱਖਿਆ ਭਵਨ ਅੱਗੇ ਹੀ ਗੁਜ਼ਾਰੀ। ਅਧਿਆਪਕਾਂ ਨਾਲ ਬੀਤੀ ਦੇਰ ਰਾਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨਾਲ ਦੋਰਾਹਾ ਦੇ ਰੈਸਟ ਹਾਊਸ ਵਿਚ ਹੋਈ ਮੀਟਿੰਗ ਦੌਰਾਨ ਅੱਜ ਦੁਪਹਿਰ 12.30 ਵਜੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਤੈਅ ਕੀਤੀ । ਇਸ ਮੀਟਿੰਗ ਵਿਚ ਮੁੱਖ ਮੰਤਰੀ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਅਤੇ ਸਿੱਖਿਆ ਸਕੱਤਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀ ਹਿੱਸਾ ਲੈਣਗੇ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗ ਸਹੀ ਸਮੇਂ ਸਿਰ ਨਾ ਹੋਈ ਜਾਂ ਕੋਈ ਸਾਰਥਿਕ ਹੱਲ ਨਾ ਨਿਕਲਿਆ ਤਾਂ ਉਹ ਅਗਲਾ ਐਕਸ਼ਨ ਲੈਣ ਲਈ ਮਜਬੂਰ ਹੋਣਗੇ।