• Latest
  • Trending
ਸਿੱਖਿਆ ਮੰਤਰੀ ਵੱਲੋਂ ਦਸਵੀਂ ਤੇ ਬਾਰ੍ਹਵੀਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਸਿੱਖਿਆ ਮੰਤਰੀ ਵੱਲੋਂ ਦਸਵੀਂ ਤੇ ਬਾਰ੍ਹਵੀਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

8 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

1 hour ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

2 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

5 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

6 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਵੱਲੋਂ ਦਸਵੀਂ ਤੇ ਬਾਰ੍ਹਵੀਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

October 10, 2018
in ਪੰਜਾਬ
ਸਿੱਖਿਆ ਮੰਤਰੀ ਵੱਲੋਂ ਦਸਵੀਂ ਤੇ ਬਾਰ੍ਹਵੀਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

– ਕੁੱਲ 15.50 ਲੱਖ ਦੀ ਇਨਾਮੀ ਰਾਸ਼ੀ ਤਕਸੀਮ
– ਅੱਵਲ ਵਿਦਿਆਰਥੀਆਂ ਨੂੰ ਇਕ ਲੱਖ, ਦੂਜੇ ਸਥਾਨ ਵਾਲਿਆਂ ਨੂੰ 75 ਹਜ਼ਾਰ ਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਮਿਲੀ
– ਸਿੱਖਿਆ ਮੰਤਰੀ ਨੇ ਬੱਚਿਆਂ ਨੂੰ ਅਗਾਂਹ ਹੋਰ ਮਿਹਨਤ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਮਾਰਚ 2018 ਵਿੱਚ ਹੋਈ ਪ੍ਰੀਖਿਆ ਵਿੱਚੋਂ ਰਾਜ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ।

ਇੱਥੇ ਹੋਏ ਇਕ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਿੱਖਿਆ ਮੰਤਰੀ ਨੇ 18 ਵਿਦਿਆਰਥੀਆਂ ਨੂੰ ਕੁੱਲ 15,50,000 ਦੀ ਇਨਾਮੀ ਰਾਸ਼ੀ ਤੇ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਹਰੇਕ ਸਟਰੀਮ ਵਿੱਚੋਂ ਪਹਿਲੇ ਸਥਾਨ ਉਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਲਈ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ।

ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਜਿੱਥੇ ਅੱਵਲ ਰਹੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ, ਉਥੇ ਉਨ੍ਹਾਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰ ਕੇ ਆਪਣੇ ਮਾਪਿਆਂ ਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇ ਬੱਚੇ ਆਪਣੇ ਟੀਚੇ ਨੂੰ ਸਾਹਮਣੇ ਰੱਖ ਕੇ ਮਿਹਨਤ ਕਰਨਗੇ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਨ੍ਹਾਂ ਨੂੰ ਆਪਣੇ ਉਦੇਸ਼ ਦੀ ਪ੍ਰਾਪਤੀ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਅਗਲੇ ਵਰ੍ਹੇ ਤੋਂ ਇਨਾਮ ਰਾਸ਼ੀ ਨੂੰ ਡੇਢ ਗੁਣਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਜਿਹੜੇ ਸਕੂਲ ਦੇ ਪੰਜ ਬੱਚੇ ਪੰਜਾਬ ਦੀ ਮੈਰਿਟ ਵਿੱਚ ਥਾਂ ਬਣਾਉਣਗੇ, ਉਸ ਦੇ ਪ੍ਰਿੰਸੀਪਲ ਨੂੰ ਵੀ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਸ੍ਰੀ ਸੋਨੀ ਨੇ ਬੱਚਿਆਂ ਨੂੰ ਪ੍ਰੇਰਿਆ ਕਿ ਜੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣੀ ਥਾਂ ਬਣਾਉਣਾ ਚਾਹੁੰਦੇ ਹਨ ਤਾਂ ਇਸ ਦੀ ਤਿਆਰੀ ਹੁਣੇ ਤੋਂ ਸ਼ੁਰੂ ਕਰ ਦੇਣ।

ਇਸ ਮੌਕੇ ਬਾਰ੍ਹਵੀਂ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਜਸਨੂਰ ਕੌਰ (ਕਾਮਰਸ), ਪੂਜਾ ਜੋਸ਼ੀ (ਹਿਊਮੈਨਟੀਜ਼), ਵਿਵੇਕ ਰਾਜਪੂਤ (ਸਾਇੰਸ), ਸੰਦੀਪ ਕੌਰ (ਵੋਕੇਸ਼ਨਲ), ਰਾਹੁਲ ਸਿੰਘ (ਕਾਮਰਸ, ਸਪੋਰਟਸ ਸ਼੍ਰੇਣੀ), ਪ੍ਰਾਚੀ ਗੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਪੁਸ਼ਵਿੰਦਰ ਕੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਦਮਨਪ੍ਰੀਤ ਕੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਸੰਜੋਗ ਕੁਮਾਰ ਕੁਸ਼ਵਾਹਾ (ਸਾਇੰਸ, ਸਪੋਰਟਸ ਸ਼੍ਰੇਣੀ) ਨੂੰ ਇਕ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ, ਜਦੋਂ ਕਿ ਦਸਵੀਂ ਵਿੱਚੋਂ ਅੱਵਲ ਰਹੇ ਗੁਰਪ੍ਰੀਤ ਸਿੰਘ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਉਤੇ ਰਹੀ ਜਸਮੀਨ ਕੌਰ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੀਆਂ ਤਿੰਨ ਵਿਦਿਆਰਥਣਾਂ ਪੁਨੀਤ ਕੌਰ, ਗੁਰਲੀਨ ਕੌਰ ਤੇ ਕਿਰਨਦੀਪ ਕੌਰ ਨੂੰ 50-50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ। ਦਸਵੀਂ ਦੀ ਸਪੋਰਟਸ ਮੈਰਿਟ ਵਿੱਚੋਂ ਪਹਿਲੇ ਸਥਾਨ ਉਤੇ ਰਹੀ ਸ਼੍ਰੀਆ ਤੇ ਹਰਮਨਜੋਤ ਸਿੰਘ ਨੂੰ ਇਕ-ਇਕ ਲੱਖ ਰੁਪਏ, ਦੂਜੇ ਸਥਾਨ ਉਤੇ ਰਹੀ ਵਿਦਿਆਰਥਣ ਡੌਲੀ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਨੰਬਰ ਉਤੇ ਰਹੀ ਅਮਨਪ੍ਰੀਤ ਕੌਰ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।

ਸਮਾਰੋਹ ਦੌਰਾਨ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਪ੍ਰਸ਼ਾਂਤ ਕੁਮਾਰ ਗੋਇਲ, ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ, ਵਾਈਸ ਚੇਅਰਮੈਨ ਬਲਦੇਵ ਸਚਦੇਵਾ, ਡੀ.ਪੀ.ਆਈ. (ਸੈਕੰਡਰੀ) ਸੁਖਜੀਤ ਪਾਲ ਸਿੰਘ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

by Navjot
2 weeks ago
0

  ਨਵੀਂ ਦਿੱਲੀ/ਬੈਂਗਲੁਰੂ, 1 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਬੈਂਗਲੁਰੂ-ਮੁੰਬਈ ਵੰਦੇ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 