ਭਵਾਨੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) -“ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਵੰਡੇ ਜਾ ਰਹੇ ਸਮਾਰਟਫੋਨ ਸੂਬੇ ਦੇ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਣਗੇ ਅਤੇ ਉਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਵੱਡੀ ਮਦਦ ਕਰਨਗੇ।” ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਭਵਾਨੀਗੜ ਦੀਆਂ 177 ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡਣ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਆਪਣੇ ਨਿੱਜੀ ਖਰਚੇ ’ਤੇ ਸਕੂਲ ਦੀਆਂ 9ਵੀਂ ਜਮਾਤ ‘ਚ ਪੜਦੀਆਂ ਵਿਦਿਆਰਥਣਾਂ ਨੂੰ 52 ਸਾਇਕਲ ਵੀ ਦਿੱਤੇ ਤਾਂ ਜੋ ਉਨਾਂ ਨੂੰ ਸਕੂਲ ਆਉਣ-ਜਾਣ ਲਈ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਬਾਅਦ ਉਨਾਂ ਸ.ਸ.ਸ.ਸ.ਸ. (ਲੜਕੇ) ਦੇ 132 ਵਿਦਿਆਰਥੀਆਂ ਨੂੰ ਵੀ ਸਮਾਰਟਫੋਨਾਂ ਦੀ ਵੰਡ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਖੋਲਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨਾਂ ਦੇ ਆਧਾਰ ’ਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ ਜਲਦ ਜਾਰੀ ਕੀਤੇ ਜਾਣਗੇ। ਉਨਾਂ ਕਿਹਾ ਕਿ ਸਕੂਲਾਂ ’ਚ ਆਉਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਲਿਖਤੀ ਮਨਜ਼ੂਰੀ ਦੇਣੀ ਹੋਵੇਗੀ ਅਤੇ ਸਕੂਲ ਸਟਾਫ਼ ਵੱਲੋਂ ਸਕੂਲੀ ਇਮਾਰਤਾਂ ਅੰਦਰ ਵਿਦਿਆਰਥੀਆਂ ਦੀ ਆਪਸੀ ਦੂਰੀ ਅਤੇ ਹੋਰਨਾਂ ਨਿਯਮਾਂ ਤੇ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣੀ ਹੋਵੇਗੀ। ਉਨਾਂ ਕਿਹਾ ਕਿ ਹਾਲਾਂਕਿ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਕਲਾਸਾਂ ਲਗਾਉਣ ਲਈ ਸਕੂਲ ਆਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਪਰ ਅਜੇ ਵੀ ਆਨਲਾਇਨ ਮਾਧਿਅਮ ਨੂੰ ਹੀ ਸਿੱਖਿਆ ਮੁਹੱਈਆ ਕਰਵਾਉਣ ਦਾ ਮੁੱਖ ਸਾਧਨ ਰੱਖਿਆ ਜਾਵੇਗਾ। ਇਸ ਮੌਕੇ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਦੀ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰਕੇ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਖੜਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਹਾਲਾਂਕਿ ਕੋਵਿਡ-19 ਦੀ ਮਹਾਂਮਾਰੀ ਫੈਲਣ ਕਰਕੇ ਪੰਜਾਬ ਸਰਕਾਰ ਦਾ ਵੀ ਮਾਲੀਆ ਘਟਿਆ ਹੈ ਅਤੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ’ਤੇ ਵੱਡਾ ਅਸਰ ਪਿਆ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਹਰ ਪੱਧਰ ’ਤੇ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਲੋਕ ਪੱਖੀ ਕੰਮ ਇਸ ਮਹਾਂਮਾਰੀ ਦੌਰਾਨ ਵੀ ਬਿਨਾਂ ਕਿਸੇ ਰੁਕਾਵਟ ਤੋਂ ਜਾਰੀ ਹਨ।
ਇਸ ਮੌਕੇ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸੰਗਰੂਰ ਜਸਵੀਰ ਕੌਰ, ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ (ਸੈ) ਮਲਕੀਤ ਸਿੰਘ ਖੋਸਾ, ਚੇਅਰਮੈਨ ਬਲਾਕ ਸੰਮਤੀ ਭਵਾਨੀਗੜ ਵਰਿੰਦਰ ਪੰਨਵਾ, ਚੇਅਰਮੈਨ ਮਾਰਕਿਟ ਕਮੇਟੀ ਪਰਦੀਪ ਕੱਦ, ਕਪਲ ਦੇਵ ਗਰਗ ਚੇਅਰਮੈਨ ਪੀਆਰਟੀਸੀ, ਵਿਪਨ ਕੁਮਾਰ ਸਰਮਾਂ ਜਿਲ੍ਹਾ ਪ੍ਰਧਾਨ ਟਰੱਕ ਯੂਨੀਅਨ ਤੋਂ ਇਲਾਵਾ ਸੀਨੀਅਰ ਆਗੂ ਫਕੀਰ ਚੰਦ ਸਿੰਗਲਾ ਸਾਬਕਾ ਕੌੰਸਲਰ, ਸੰਜੂ ਵਰਮਾ, ਰਣਜੀਤ ਤੂਰ, ਮਹੇਸ਼ ਵਰਮਾ ਮੇਸ਼ੀ, ਜਗਤਾਰ ਨਮਾਦਾ ਤੋਂ ਇਲਾਵਾ ਸਕੂਲ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...























