
ਚੰੜੀਗੜ•, 8 ਅਗਸਤ (ਵਿਸ਼ਵ ਵਾਰਤਾ)- ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਹੱਦੀ ਖੇਤਰ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨਾ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲਣ ਵਾਲੇ ਮਿਡ-ਡੇਅ ਮੀਲ, ਵਰਦੀਆਂ ਬਾਰੇ, ਅਧਿਆਪਕਾਂ ਦੀ ਹਾਜ਼ਰੀ, ਪੜਾਈ ਦੇ ਮਿਆਰ ਅਤੇ ਫਰਨੀਚਰ ਸਬੰਧੀ ਜਾਂਚ ਕੀਤੀ।
ਸਿੱਖਿਆ ਮੰਤਰੀ ਨੇ ਸਕੂਲ਼ਾਂ ਵਿੱਚ ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਜਾਂਚਿਆ ਅਤੇ ਵਿਦਿਆਰਥੀਆਂ ਨੂੰ ਸਕੂਲਾਂ ਸਮੇਂ ਦੌਰਾਨ ਮਿਲਣ ਵਾਲੇ ਖਾਣੇ ਬਾਰੇ ਪੁੱਛਿਆ, ਜਿਸ ਸਬੰਧੀ ਬੱਚਿਆਂ ਨੇ ਉਨਾ ਨੂੰ ਦੱਸਿਆ ਕਿ ਖਾਣਾ ਸਹੀ ਸਮੇਂ ‘ਤੇ ਮਿਲਦਾ ਹੈ। ਉਨਾ ਵਿਦਿਆਰਥੀਆਂ ਨੂੰ ਵਰਦੀਆਂ ਸਬੰਧੀ ਵੀ ਪੁੱਛਿਆ, ਜਿਸ ‘ਤੇ ਵਿਦਿਆਰਥੀਆਂ ਨੇ ਦੱਸਿਆ ਕਿ ਉਨਾ ਨੂੰ ਵਰਦੀਆਂ ਸਮੇਂ ਸਿਰ ਮਿਲ ਗਈਆਂ ਸਨ।
ਸ੍ਰੀ ਸੋਨੀ ਨੇ ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਨਵੀਨਤਮ ਸਿੱਖਿਆ ਨਾਲ ਲੈਸ ਕਰਨ ਤਾਂ ਜੋ ਸਰਕਾਰੀ ਸਕੂਲ਼ਾਂ ਵਿੱਚ ਪੜ•ਨ ਵਾਲੇ ਵਿਦਿਆਰਥੀ ਵੀ ਸਮੇਂ ਦੇ ਹਾਣੀ ਬਣ ਸਕਣ। ਉਨਾ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲ਼ਾਂ ਦੇ ਚੰਗੇ ਨਤੀਜੇ ਯਕੀਨੀ ਬਨਾਉਣ ਲਈ ਹੋਰ ਜ਼ਿਆਦਾ ਮਿਹਨਤ ਕਰਨ।
ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਕਿਹਾ ਕਿ ਪੜਾਈ ਦੇ ਨਾਲ ਨਾਲ ਬੱਚਿਆਂ ਦੇ ਬੌਧਿਕ ਵਿਕਾਸ ਅਤੇ ਸਰੀਰਿਕ ਵਿਕਾਸ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨਾ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਵਿਦਿਆਰਥੀ ਦੀ ਖੇਡਾਂ ਵਿੱਚ ਸ਼ਮੂਲੀਅਤ ਯਕੀਨੀ ਬਨਾਉਣ ਤਾਂ ਜੋ ਪੰਜਾਬ ਦੇ ਸਕੂਲਾਂ ਵਿੱਚੋਂ ਚੰਗੇ ਖਿਡਾਰੀ ਵੀ ਪੈਦਾ ਕੀਤੇ ਜਾ ਸਕਣ।
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...






















