ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਗ੍ਰਿਫਤਾਰ
ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਸਿੱਖਿਆ ਵਿਭਾਗ ਵਿੱਚ ਪੈਸੇ ਲੈ ਕੇ ਲੋਕਾਂ ਦੇ ਕੰਮ ਕਰਨ ਵਾਲੇ ਜੂਨੀਅਰ ਸਹਾਇਕ ਨੂੰ ਅੱਜ ਪੁਲਿਸ ਨੇ ਪੈਸੇ ਲੈਂਦਾ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਮੋਹਾਲੀ ਵਿਜੀਲੈਂਸ ਵੱਲੋਂ ਸਿੱਖਿਆ ਵਿਭਾਗ ਦੇ ਮੁਹਾਲੀ ਵਿਜੀਲੈਂਸ ਵਲੋਂ ਸਿੱਖਿਆ ਵਿਭਾਗ ਦੇ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫ਼ਤਾਰ ਗਿਆ ਹੈ। ਇਸ ਸੰਬੰਧੀ ਡੀ. ਐੱਸ. ਪੀ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਸਿੰਘ ਇਸ ਵਿਭਾਗ ਦੇ ਇਕ ਹੋਰ ਕਰਮਚਾਰੀ ਕਰਮਜੀਤ ਸਿੰਘ ਦੀ ਬਕਾਇਆ ਰਕਮ ਜਾਰੀ ਕਰਵਾਉਣ ਬਦਲੇ ਸਾਢੇ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ।
ਵਿਜੀਲੈਂਸ ਦੇ ਡੀ.ਐਸ.ਪੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੀੜਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਮੁਹਾਲੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪ੍ਰਿਤਪਾਲ ਸਿੰਘ ਬੀਤੀ ਰਾਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਦੇ ਘਰ ਰਿਸ਼ਵਤ ਦੇ ਪੈਸੇ ਲੈਣ ਲਈ ਪਹੁੰਚ ਗਿਆ। ਜਿੱਥੇ ਵਿਜੀਲੈਂਸ ਦੇ ਡੀ.ਐਸ.ਪੀ ਹਰਵਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦੋ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਿਤਪਾਲ ਸਿੰਘ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਵੱਲੋਂ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।