ਸਿੱਖਿਆ ਵਿਭਾਗ ਨੇ ਚਾਰ ਨਵੇਂ ਜ਼ਿਲ੍ਹਾ ਸਿੱਖਿਆ ਅਫਸਰ ਕੀਤੇ ਨਿਯੁਕਤ
ਚੰਡੀਗੜ੍ਹ 14 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਚਾਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਦੀ ਨਵੀਂ ਤਾਇਨਾਤੀ ਕੀਤੀ ਹੈ। ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਵਲੋਂ ਜਗਵਿੰਦਰ ਸਿੰਘ ਨੂੰ ਸ੍ਰੀ ਫਤਹਿਗੜ੍ਹ ਸਾਹਿਬ, ਮਦਨ ਲਾਲ ਸ਼ਰਮਾ ਨੂੰ ਗੁਰਦਾਸਪੁਰ, ਸ਼ਿਵਰਾਜ ਕਪੂਰ ਨੂੰ ਫ਼ਰੀਦਕੋਟ ਅਤੇ ਕੁਲਵਿੰਦਰ ਸਿੰਘ ਨੂੰ ਬਰਨਾਲਾ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨਿਯੁਕਤ ਕੀਤਾ ਗਿਆ ਹੈ |