ਚੰਡੀਗੜ੍ਹ, 30 ਅਕਤੂਬਰ( ਵਿਸ਼ਵ ਵਾਰਤਾ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਦਿਵਿਆਂਗ ਕਰਮਚਾਰੀਆਂ ਨੂੰ ਦੀਕਸ਼ਾ ਐਪ ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਬਾਰੇ ਦੀਕਸ਼ਾ ਪਲੇਟਫਾਰਮ ’ਤੇ ਸੰਗਠਿਤ ਸਰਕਾਰੀ ਆਨ ਲਾਈਨ ਸਿਖਲਾਈ (ਆਈ.ਜੀ.ਓ.ਟੀ.) ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਵਿੱਚ ਸਮੂਹ ਵਿਭਾਗਾਂ ਦੇ ਮੋਹਰਲੀ ਕਤਾਰ ਦੇ ਸਟਫ਼ ਨੂੰ ਆਈ.ਜੀ.ਓ.ਟੀ. ਪਲੇਟਫਾਰਮ ਰਾਹੀਂ ਆਨ ਲਾਈਨ ਟ੍ਰੇਨਿਗ ਕੋਰਸ ਮੁਕੰਮਲ ਕਰਨ ਲਈ ਲਿਖਿਆ ਗਿਆ ਸੀ। ਪ੍ਰੋਗਰੈਸਿਵ ਫੈਡਰੇਸ਼ਨ ਫਾਰ ਦੀ ਬਲਾਈਂਡ ਵੱਲੋਂ ਦਿੱਤੇ ਗਏ ਮੰਗ ਪੱਤਰ ਦੇ ਸਬੰਧ ਵਿੱਚ ਸਿੱਖਿਆ ਵਿਭਾਗ ਨੇ ਨੇਤਰਹੀਣ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੀਕਸ਼ਾ ਐਪ ਟ੍ਰੇਨਿੰਗ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।
——-