
ਬਠਿੰਡਾ, 9 ਜੂਨ,( ਬਲਵਿੰਦਰ ਸਿੰਘ ਭੁੱਲਰ)- ਆਮ ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪਾਰਟੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ ‘ਤੇ ਸਖ਼ਤ ਇਤਰਾਜ਼ ਕੀਤਾ ਹੈ ਅਤੇ ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਮੰਗਿਆ ਹੈ।
ਬਠਿੰਡਾ ‘ਚ ਪ੍ਰੈਸ ਕਾਨਫਰੰਸ ਰਾਹੀਂ ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਬਾਦਲ ਪਰਿਵਾਰ ‘ਤੇ ਸਿੱਧਾ ਹਮਲਾ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਕੋਰ ਕਮੇਟੀ ਰਾਹੀਂ ਐਸ ਜੀ ਪੀ ਸੀ ਪ੍ਰਧਾਨ ਦਾ ਅਹੁਦਾ ਸਿੱਧੇ ਅਤੇ ਅਧਿਕਾਰਤ ਤੌਰ ‘ਤੇ ਆਪਣੇ ਅਧੀਨ ਲੈ ਲਿਆ ਹੈ। ਜੋ ਨਾ ਕੇਵਲ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ, ਪ੍ਰੋ.ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੂੰ ਅਕਾਲੀ ਦਲ ਦੇ ਇਸ ਕਦਮ ਦਾ ਨੋਟਿਸ ਲੈਂਦਿਆਂ ਅਕਾਲੀ ਦਲ (ਬਾਦਲ) ਦੀ ਇੱਕ ਸਿਆਸੀ ਪਾਰਟੀ ਵਜੋਂ ਮਾਨਤਾ ਰੱਦ ਕਰ ਦੇਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਛੇਤੀ ਹੀ ਆਮ ਆਦਮੀ ਪਾਰਟੀ ਦਾ ਵਫ਼ਦ ਬਾਦਲ ਦਲ ਵਿਰੁੱਧ ਚੋਣ ਕਮਿਸ਼ਨ ਨੂੰ ਮੰਗ ਪੱਤਰ ਦੇਵੇਗਾ।
ਭਾਰਤੀ ਸੰਵਿਧਾਨ ਅਨੁਸਾਰ ਧਰਮ ਨਿਰਪੱਖ ਪਾਰਟੀ ਹੀ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਲੜ ਸਕਦੀਆਂ ਹਨ। ਇਸ ਲਈ ਸੁਖਬੀਰ ਸਿੰਘ ਬਾਦਲ ਸਪਸ਼ਟ ਕਰਨ ਕਿ ਉਨ•ਾਂ ਦੀ ਪਾਰਟੀ ਧਾਰਮਿਕ ਪਾਰਟੀ ਹੈ ਜਾਂ ਧਰਮ ਨਿਰਪੱਖ ਪਾਰਟੀ ਹੈ?ਇਸ ਮੌਕੇ ਉਨ•ਾਂ ਨਾਲ ਪਾਰਟੀ ਦੇ ਜ਼ਿਲ•ਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਹਲਕਾ ਇੰਚਾਰਜ ਅੰਮ੍ਰਿਤਪਾਲ ਅਗਰਵਾਲ, ਵਪਾਰ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ, ਹਲਕਾ ਭੁੱਚੋ ਦੇ ਇੰਚਾਰਜ ਮਾਸਟਰ ਜਗਸੀਰ ਸਿੰਘ ਮਹਿੰਦਰ ਸਿੰਘ ਫੁਲੋਮਿਠੀ ਮੌਜੂਦ ਸਨ।





















