ਸਿੱਖ ਜੱਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਗੁਰਦਾਸ ਮਾਨ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਮਾਮਲਾ ਦਰਜ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ,ਜਿਨ੍ਹਾਂ ਵਿਰੁੱਧ ਪਿਛਲੇ ਚਾਰ ਦਿਨਾਂ ਤੋਂ ਸਿੱਖ ਜੱਥੇਬੰਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਭਾਵਨਾਵਾਂ ਭੜਕਾਉਣ ਲਈ ਕੇਸ ਦਰਜ ਕਰਨ ਦੀ ਮੰਗ ਕਰ ਰਹੀਆਂ ਸਨ ਦੇ ਵਿਰੁੱਧ ਅੱਜਥਾਣਾ ਸਿਟੀ ਨਕੋਦਰ ਵਿਖੇ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਧਾਰਾ 295-A ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਦੱਸ ਦਈਏ ਕਿ ਇੱਕ ਸ਼ੋਅ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਜੱਥੇਬੰਦੀਆਂ ਗਾਇਕ ਦਾ ਵਿਰੋਧ ਕਰ ਰਹੀਆਂ ਸਨ,ਜਿਸ ਨੂੰ ਲੈ ਕੇ ਗੁਰਦਾਸ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਮਾਫੀ ਵੀ ਮੰਗ ਲਈ ਸੀ।