ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂੰ ਨੇ ਏਅਰ ਇੰਡੀਆ ਦੀ ਫਲਾਈਟ ਨੂੰ ਉਡਾਉਣ ਦੀ ਦਿੱਤੀ ਧਮਕੀ
ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ) ਅਮਰੀਕਾ ਸਥਿਤ ਸਿੱਖ ਫਾਰ ਜਸਟਿਸ (SFJ) ਦੇ ਗੁਰਪਤਵੰਤ ਪੰਨੂ ਨੇ ਏਅਰ ਇੰਡੀਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂੰ ਨੇ ਵੀਡੀਓ ਜਾਰੀ ਕਰਕੇ 1984 ਦੇ ਸਿੱਖ ਦੰਗਿਆਂ ਦਾ ਬਦਲਾ ਲੈਣ ਦੀ ਗੱਲ ਕੀਤੀ ਹੈ। ਪੁੰਨੂੰ ਨੇ ਲੋਕਾਂ ਨੂੰ ਏਅਰ ਇੰਡੀਆ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ।
ਪੰਨੂ ਨੇ ਕਿਹਾ- “ਨਵੰਬਰ 1984 ਦੇ ਸਿੱਖ ਦੰਗਿਆਂ ਦੀ 40ਵੀਂ ਵਰ੍ਹੇਗੰਢ ਹੈ। 1984 ਵਿੱਚ 13 ਹਜ਼ਾਰ ਤੋਂ ਵੱਧ ਸਿੱਖ, ਔਰਤਾਂ ਅਤੇ ਬੱਚੇ ਮਾਰੇ ਗਏ। ਅੱਜ ਵੀ ਦਿੱਲੀ ਵਿੱਚ ਵਿਧਵਾ ਬਸਤੀ ਹੈ। ਇਸ ਸਾਰੀ ਘਟਨਾ ਨੂੰ ਭਾਰਤ ਸਰਕਾਰ ਨੇ ਅੰਜਾਮ ਦਿੱਤਾ ਹੈ। ਵਿਦੇਸ਼ ਜਾਣ ਵਾਲੇ ਲੋਕਾਂ ਨੂੰ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ ਦਾ ਬਾਈਕਾਟ ਕਰਨਾ ਚਾਹੀਦਾ ਹੈ। ਪੰਨੂੰ ਨੇ ਪਾਇਲਟਾਂ ਨੂੰ ਧਮਕੀ ਦਿੱਤੀ ਕਿ ਜਹਾਜ਼ ਵਿਚ ਕੋਈ ਸ਼ੱਕੀ ਬੰਬ ਹੋ ਸਕਦਾ ਹੈ।