ਸਿੱਖ ਫੌਜੀਆਂ ਲਈ ਹੈਲਮੇਟ ਦਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਰੋਧ
ਕੇਂਦਰ ਸਰਕਾਰ ਨੂੰ ਕਹੀ ਇਹ ਗੱਲ
ਚੰਡੀਗੜ੍ਹ 12 ਜਨਵਰੀ(ਵਿਸ਼ਵ ਵਾਰਤਾ)- ਭਾਰਤ ਸਰਕਾਰ ਸਿੱਖ ਫੌਜੀਆਂ ਲਈ ਹੈਲਮੇਟ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਿੱਖਾਂ ਲਈ ਕਿਸੇ ਵੀ ਤਰ੍ਹਾਂ ਦੀ ਟੋਪੀ ਜਾਂ ਹੈਲਮੇਟ ਪਾਉਣਾ ਵਰਜਿਤ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਹ ਕਦਮ ਸਿੱਖਾਂ ਦੀ ਵੱਖਰੀ ਪਛਾਣ ਖਤਮ ਕਰਨ ਵਰਗਾ ਹੈ। ਉਹਨਾਂ ਨੇ ਕੇਂਦਰ ਨੂੰ ਆਪਣੇ ਫੈਸਲੇ ਤੇ ਮੁੜ ਤੋਂ ਗੌਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸਿੱਖ ਫੌਜੀਆਂ ਲਈ ਕੇਂਦਰ ਵਿਸ਼ੇਸ਼ ਕਿਸਮ ਦੇ ਬੈਲਿਸਟਿਕ ਹੈਲਮੇਟਾਂ ਨੂੰ ਪ੍ਰਵਾਨਗੀ ਦੇਣ ਦੀ ਤਿਆਰ ਕਰ ਰਿਹਾ ਹੈ।
ਭਾਰਤ ਸਰਕਾਰ ਵੱਲੋਂ ਸਿੱਖ ਫੌਜੀਆਂ ਨੂੰ ਦਸਤਾਰ ਦੀ ਬਜਾਏ ਜਬਰਨ ਹੈਲਮੇਟ ਲਾਗੂ ਕਰਨ ਉਤੇ ਸਿੰਘ ਸਾਹਿਬ ਗਿਆਨੀ ਹਰਪੀਤ ਸਿੰਘ ਜਥੇਦਾਰ ਅਕਾਲ ਤਖਤ ਸਾਹਿਬ ਦਾ ਤਿੱਖਾ ਪ੍ਰਤੀਕਰਮ@J_Harpreetsingh pic.twitter.com/vIw8HK2d0u
— Shiromani Gurdwara Parbandhak Committee (@SGPCAmritsar) January 12, 2023