ਸਿੰਘੂ ਬਾਰਡਰ ‘ਤੇ ਹੋਏ ਕਤਲ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਨਿੰਦਾ
ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਜ਼ਾ ਮਿਲੇ-ਸੰਯੁਕਤ ਕਿਸਾਨ ਮੋਰਚਾ
ਚੰਡੀਗੜ੍ਹ 15 ਅਗਸਤ(ਵਿਸ਼ਵ ਵਾਰਤਾ)- ਅੱਜ ਸਵੇਰੇ ਸਿੰਘੂ ਬਾਰਡਰ ਤੇ ਹੋਏ ਕਤਲ ਬਾਰੇ ਇੱਕ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਕਤਲ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਹਨਾਂ ਨੇ ਨਾਲ ਹੀ ਕਿਹਾ ਕਿ ਇਸ ਘਟਨਾ ਦਾ ਮੋਰਚੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸੰਬੰਧ ਨਹੀਂ ਹੈ। ਮੋਰਚੇ ਦੇ ਆਗੂਆਂ ਨੇ ਨਾਲ ਹੀ ਪੁਲਿਸ ਨੂੰ ਕਾਨੂੰਨੀ ਕਾਰਵਾਈ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਣ ਦੇ ਨਾਲ ਨਾਲ ਦੋਸ਼ੀਆਂ ਨੂੰ ਸਖਤ ਸਜਾ ਦੇਣ ਦੀ ਵੀ ਮੰਗ ਕੀਤੀ ਹੈ।