ਸਿੰਘੂ ਬਾਰਡਰ ਤੇ ਹੋਏ ਕਤਲ ਦੀ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਕੀਤੀ ਨਿੰਦਾ
ਪੰਜਾਬ ਸਰਕਾਰ ਕੋਲੋਂ ਮ੍ਰਿਤਕ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਮੰਗ
ਚੰਡੀਗੜ੍ਹ,16 ਅਕਤੂਬਰ(ਵਿਸ਼ਵ ਵਾਰਤਾ)- ਸਿੰਘੂ ਬਾਰਡਰ ਤੇ ਕੱਲ੍ਹ ਸਵੇਰੇ ਹੋਏ ਕਤਲ ਦੀ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਨਿੰਦਾ ਕਰਦਿਆਂ ਪੰਜਾਬ ਸਰਕਾਰ ਕੋਲੋਂ ਕਤਲ ਕੀਤੇ ਗਏ ਨੌਜਵਾਨ ਦੇ ਪਰਿਵਾਰ ਲਈ ਮੁਆਵਜੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਘਟਨਾ ਨੂੰ ਦੁੱਖ ਦਾਇਕ ਅਤੇ ਸ਼ਰਮਨਾਕ ਦੱਸਦਿਆਂ ਪੁਲਿਸ ਕੋਲੋਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
https://twitter.com/Mayawati/status/1449233013292765185?s=20