ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਜਲਦ ਹੋਵੇਗਾ ਖਤਮ
ਸਿੱਧੂ ਜਾ ਰਹੇ ਹਨ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ
ਕੈਪਟਨ ਅਮਰਿੰਦਰ ਸਿੰਘ ਨਾਲ ਕਰ ਸਕਦੇ ਹਨ ਮੁਲਾਕਾਤ
ਚੰਡੀਗੜ੍ਹ,17 ਜੁਲਾਈ(ਵਿਸ਼ਵ ਵਾਰਤਾ) ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਆਪਸ ਵਿੱਚ ਮਿਲ ਕੇ ਪੰਜਬ ਕਾਂਗਰਸ ਦਾ ਕਲੇਸ਼ ਖਤਮ ਕਰ ਸਕਦੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਜਾ ਰਹੇ ਹਨ। ਉੱਥੇ ਜਾ ਕੇ ਦੋਵਾਂ ਨੇਤਾਵਾਂ ਦੀ ਬੈਠਕ ਤੋਂ ਬਾਅਦ ਕੋਈ ਵੱਡਾ ਫੈਸਲਾ ਸਾਹਮਣੇ ਆ ਸਕਦਾ ਹੈ।