ਚੰਡੀਗੜ ਤਾਂ ਬਹਾਨਾ ਹੈ, ਪੰਜਾਬ ਦਾ ਦਰਿਆਈ ਪਾਣੀ ਨਿਸ਼ਾਨਾ ਹੈ -ਨਵਜੋਤ ਸਿੱਧੂ
ਚੰਡੀਗੜ੍ਹ,4 ਅਪ੍ਰੈਲ(ਵਿਸ਼ਵ ਵਾਰਤਾ)- ਸੁਨੀਲ ਜਾਖੜ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਚੰਡੀਗੜ੍ਹ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ,ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਇਸ ਦੇ ਨਾਲ ਹੀ ਉਹਨਾਂ ਨੇ ਲਿਖਿਆ ਕਿ ਚੰਡੀਗੜ੍ਹ ਤਾਂ ਬਹਾਨਾ ਹੈ ਪੰਜਾਬ ਦਾ ਦਰਿਆਈ ਪਾਣੀ ਨਿਸ਼ਾਨਾ ਹੈ।
पंजाब के 27 गाँव उजाड़ के बनाया हुआ चण्डीगढ़, पंजाब का था, है और रहेगा…
कहीं पे निगाहें कहीं पे निशाना …
चण्डीगढ़ तो बहाना है, पंजाब के दरियाई पानी पे निशाना है ।Beware the next big battle is for the river waters of Punjab…@ArvindKejriwal @mlkhattar @BhagwantMann
— Navjot Singh Sidhu (@sherryontopp) April 4, 2022