ਵੱਡੀ ਖ਼ਬਰ
ਸਿੱਧੂ ਦੀ ਤਾਜ਼ਪੋਸ਼ੀ ਦੇ ਸਮਾਗਮ ਵਿੱਚ ਸ਼ਾਮਿਲ ਹੋਣਗੇ ਕੈਪਟਨ ਅਮਰਿੰਦਰ ਸਿੰਘ
ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਦਿੱਤਾ ਸੱਦਾ
ਚੰਡੀਗੜ੍ਹ,22 ਜੁਲਾਈ( ਵਿਸ਼ਵ ਵਾਰਤਾ) ਕੱਲ੍ਹ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਣ ਵਾਲੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੰਭਾਲਣ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਨੂੰ 10ਵਜੇ ਪੰਜਾਬ ਭਵਨ ਵਿਖੇ ਚਾਹ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਉਹ ਸਾਰੇ ਮਿਲ ਕੇ ਪ੍ਰਧਾਨਗੀ ਸੰਭਾਲਣ ਦੇ ਸਮਾਗਮ ਦਾ ਹਿੱਸਾ ਬਣਨਗੇ।

ਇਸ ਦੀ ਜਾਣਕਾਰੀ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦਿੱਤੀ।

ਦੱਸ ਦੱਈਏ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ, ਜੋ ਰਸਮੀ ਤੌਰ ਤੇ ਕੱਲ੍ਹ ਨੂੰ ਆਪਣਾ ਅਹੁਦਾ ਸੰਭਾਲਣਗੇ।























