ਸਿੱਧੂ ਦੇ ਪ੍ਰਧਾਨਗੀ ਸਮਾਰੋਹ ਤੋਂ ਬਾਅਦ ਵੱਡੀ ਗਿਣਤੀ ਵਿੱਚ ਕੱਚੇ ਅਧਿਆਪਕ ਪਹੁੰਚੇ ਕਾਂਗਰਸ ਭਵਨ
ਸਰਕਾਰ ਵਿਰੁੱਧ ਕੀਤਾ ਜਬਰਦਸਤ ਪ੍ਰਦਰਸ਼ਨ
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ) ਚੰਡੀਗੜ੍ਹ ਸੈਕਟਰ 15 ਸਥਿਤ ਕਾਂਗਰਸ ਭਵਨ ਜਿੱਥੇ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਨਵੇਂ ਬਣਾਏ ਗਏ ਕਾਂਗਰਸ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੌਜੂਦ ਸਨ ਵਿੱਚ ਅੱਜ ਇੱਥੇ ਹੋ ਰਹੇ ਸਮਾਰੋਹ ਤੋਂ ਬਾਅਦ ਵੱਡੀ ਗਿਣਤੀ ਵਿੱਚ ਕੱਚੇ ਅਧਿਆਪਕ ਪਹੁੰਚ ਗਏ ਅਤੇ ਸਰਕਾਰ ਵਿਰੁੱਧ ਨਾਅਰੇ ਲਾ ਕੇ ਪ੍ਰਦਰਸ਼ਨ ਕਰਨ ਲੱਗੇ।
ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਹੋਰ ਵੀ ਵੱਡੇ ਆਗੂ ਤੇ ਮੰਤਰੀਆਂ ਸਮੇਤ ਮੁੱਖ ਮੰਤਰੀ ਥੋੜ੍ਹੀ ਦੇਰ ਪਹਿਲਾਂ ਹੀ ਇੱਥੇ ਚੱਲ ਰਹੇ ਸਮਾਰੋਹ ਵਿੱਚ ਸ਼ਿਰਕਤ ਕਰਕੇ ਨਿਕਲੇ ਸਨ।