ਸਿੱਧੂ ਮੂਸੇਵਾਲਾ ਕਤਲਕਾਂਡ
ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ;ਸਪਲਾਈ ਲਈ ਵਰਤੀ ਫਾਰਚੂਨਰ ਗੱਡੀ ਵੀ ਜ਼ਬਤ
ਚੰਡੀਗੜ੍ਹ,1 ਜੁਲਾਈ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਨੇ ਮੂਸੇਵਾਲਾ ‘ਤੇ ਹਮਲਾ ਕਰਨ ਲਈ ਵਰਤੇ ਗਏ ਹਥਿਆਰਾਂ ਦੀ ਸਪਲਾਈ ਲਈ ਵਰਤੀ ਗਈ ਫਾਰਚੂਨਰ ਕਾਰ ਜ਼ਬਤ ਕੀਤੀ ਹੈ।ਇਸ ਦੇ ਨਾਲ ਹੀ ਪੁਲਿਸ ਨੇ ਕਾਰ ਦੇ ਮਾਲਕ ਸਤਵੀਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਕਾਰ ਵਿਚ ਸਵਾਰ 3 ਹੋਰ ਵਿਅਕਤੀ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਰਾਏ ਦਾਦੂ ਦੇ ਵਸਨੀਕ ਸਤਬੀਰ ਸਿੰਘ ਵਜੋਂ ਹੋਈ ਹੈ ਜਿਸਨੂੰ ਨੂੰ ਸੂਚਨਾ ਦੇ ਆਧਾਰ ‘ਤੇ ਜਲੰਧਰ ਬਾਈਪਾਸ ਨੇੜੇ ਨਾਕੇ ‘ਤੇ ਕਾਬੂ ਕੀਤਾ ਗਿਆ।
ਇਸ ਦੇ ਨਾਲ ਹੀ ਸਤਬੀਰ ਦੇ ਸਾਥੀ ਮਨਦੀਪ ਸਿੰਘ ਬਟਾਲਾ, ਮਨਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਅਤੇ ਤੀਜਾ ਅਣਪਛਾਤਾ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ਅਤੇ ਇੱਕ ਦਿੱਲੀ-ਰਜਿਸਟਰਡ ਟੋਇਟਾ ਫਾਰਚੂਨਰ ਨੂੰ ਵੀ ਜ਼ਬਤ ਕੀਤਾ ਹੈ ਜਿਸ ਵਿੱਚ ਉਹ ਯਾਤਰਾ ਕਰ ਰਿਹਾ ਸੀ।
ਪੁਲਿਸ ਨੇ ਦਾਅਵਾ ਕੀਤਾ ਕਿ ਇਹ ਉਹੀ ਐਸਯੂਵੀ ਸੀ ਜਿਸ ਵਿੱਚ ਸਤਬੀਰ ਨੇ ਸ਼ੂਟਰਾਂ ਨੂੰ ਹਥਿਆਰ ਪਹੁੰਚਾਏ ਸਨ।ਸਤਬੀਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਹੋਰ ਪੁੱਛਗਿੱਛ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।