ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ‘ਸਿਸਵਾਂ ਫਾਰਮ ਹਾਊਸ’ ਪਹੁੰਚੇ ਨਵਜੋਤ ਸਿੰਘ ਸਿੱਧੂ
ਮੁਲਾਕਾਤ ਤੋਂ ਤੁਰੰਤ ਬਾਅਦ ਕੈਪਟਨ ਨੇ ਮੰਤਰੀਆਂ ਨੂੰ ਜਾਰੀ ਕੀਤੇ ਇਹ ਹੁਕਮ
ਚੰਡੀਗੜ੍ਹ,20 ਅਗਸਤ(ਵਿਸ਼ਵ ਵਾਰਤਾ) : ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਉਹਨਾਂ ਦੇ ਫਾਰਮ ਹਾਉਸ ਪਹੁੰਚੇ। ਪਤਾ ਲੱਗਾ ਹੈ ਕਿ ਉਹਨਾਂ ਨਾਲ ਪ੍ਰਗਟ ਸਿੰਘ ਅਤੇ ਕੁਲਦੀਪ ਨਾਗਰਾ ਵੀ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਜਾਰੀ ਕੀਤੇ ਹਨ ਕਿ ਮੰਤਰੀ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ 11 ਤੋਂ 2 ਵਜੇ ਤੱਕ ਕਾਂਗਰਸ ਭਵਨ ਵਿੱਚ ਬੈਠਣਗੇ।