ਸਿੱਧੂ ਨੂੰ ਅੱਜ ਫਿਰ ਸੁਪਰੀਮ ਕੋਰਟ ਵੱਲੋਂ ਝਟਕਾ,ਨਹੀਂ ਮਿਲੀ ਰਾਹਤ
ਅੱਜ ਹੀ ਕਰਨਾ ਪਵੇਗਾ ਆਤਮਸਮਰਪਣ!
ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)-1988 ਦੇ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜਾ ਸੁਣਾਏ ਜਾਣ ਤੋਂ ਬਾਅਦ ਸਾਬਕਾ ਕਾਂਗਰਸੀ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਰਅਸਲ ਸਿੱਧੂ ਨੇ ਆਤਮਸਮਰਪਣ ਕਰਨ ਲਈ ਇੱਕ ਹਫਤੇ ਦੀ ਮੁਹਲਤ ਦੀ ਮੰਗ ਲੈ ਕੇ ਸੁਪਰੀਮ ਕੋਰਟ ਵਿੱਚ ਅਰਜੀ ਪਾਈ ਸੀ। ਇਸ ਤੇ ਸੁਪਰੀਮ ਕੋਰਟ ਵਿੱਚ ਪਹਿਲਾਂ ਸਵੇਰੇ ਅਤੇ ਹੁਣ 2 ਵਜੇ ਸੁਣਵਾਈ ਹੋਣ ਦੀ ਸੰਭਾਵਨਾ ਸੀ ਪਰ,ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੁਣਵਾਈ ਲਈ ਸੁਪਰੀਮ ਕੋਰਟ ਦੀ ਬੈਂਚ ਨਹੀਂ ਬੈਠੀ ਹੈ। ਜਿਸ ਤੋਂ ਬਾਅਦ ਇਹ ਤੈਅ ਹੋ ਗਿਆ ਹੈ ਕਿ ਸਿੱਧੂ ਨੂੰ ਅੱਜ ਹੀ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰਨਾ ਪਵੇਗਾ।