ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ
ਮੁੱਖ ਮੰਤਰੀ ਚੰਨੀ ਦੀ ਸਿੱਧੂ ਨਾਲ ਥੋੜ੍ਹੀ ਦੇਰ ਚ ਹੋ ਰਹੀ ਹੈ ਮੀਟਿੰਗ

ਚੰਡੀਗੜ੍ਹ, 17ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਕੁਝ ਦੇਰ ਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿਖੇ ਹੋਵੇਗੀ। ਇਸ ਮੌਕੇ ਤੇ ਹਰੀਸ਼ ਚੌਧਰੀ ਵੀ ਮੌਜੂਦ ਰਹਿਣਗੇ।
ਦੱਸ ਦੱਈਏ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਹੀ ਸੋਨੀਆ ਗਾਂਧੀ ਨੂੰ 4 ਸਫ਼ਿਆਂ ਦੀ ਲਿਖੀ ਚਿੱਠੀ ਭੇਜੀ ਸੀ। ਜਿਸ ਤੋਂ ਬਾਅਦ ਕਾਂਗਰਸ ਹਾਈਕਮਾਨ ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਤੇ ਸਿੱਧੂ ਦੀ ਮਿਲਣੀ ਤੈਅ ਕੀਤੀ ਹੈ।
ਇਥੇ ਇਹ ਗੱਲ ਵੀ ਵਰਨਣਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵੱਲੋਂ ਮਨਾਇਆ ਜਾ ਰਿਹਾ ਹੈ।






















