ਦੀਪਕ ਮੁੰਡੀ ਤੋਂ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬੈਠਾ ਕੇ ਵੀ ਕੀਤੀ ਜਾਵੇਗੀ ਪੁੱਛਗਿੱਛ
ਮਾਨਸਾ, 11 ਸਤੰਬਰ( ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਬੀਤੇ ਕੱਲ੍ਹ ਨੇਪਾਲ ਦੀ ਸਰਹੱਦ ਦੇ ਨੇੜੇ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਦੇਰ ਰਾਤ ਨੂੰ ਪੁਲਿਸ 3 ਸ਼ੂਟਰਾਂ ਨੂੰ ਫਲਾਈਟ ਰਾਹੀਂ ਲੈ ਕੇ ਮੋਹਾਲੀ ਪਹੁੰਚੀ ਸੀ।
ਸ਼ੂਟਰ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਜੋਕਰ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਪੇਸ਼ ਕਰਨ ਮੱਗਰੋਅਦਾਲਤ ਵੱਲੋਂ ਤਿੰਨਾਂ ਨੂੰ 7 ਦਿਨਾਂ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਤਿੰਨਾਂ ਨੂੰ ਖਰੜ ਲਿਆ ਕੇ ਪੁੱਛਗਿੱਛ ਕਰ ਸਕਦੀ ਹੈ। ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬੈਠਾ ਕੇ ਵੀ ਪੁੱਛਗਿੱਛ ਕੀਤੀ ਜਾਵੇਗੀ।
























